- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਡ-ਡੇ-ਮੀਲ ਵਰਕਰਾਂ ਵੱਲੋਂ 15 ਨਵੰਬਰ ਨੂੰ ਸੰਗਰੂਰ ’ਚ ਸੂਬਾ ਪੱਧਰੀ ਰੈਲੀ ਦਾ ਐਲਾਨ

-16 ਤੋਂ 30 ਤੱਕ ਹੋਣਗੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ
-ਮੰਤਰੀਆਂ ਦੇ ਘਰ ਘੇਰਨ ਮੌਕੇ ਕੀਤੀ ਜਾਵੇਗੀ ਸ਼ਮੂਲੀਅਤ
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਪਿਛਲੇ ਸਮੇਂ ਦੌਰਾਨ ਕੀਤੇ ਸੰਘਰਸ਼ਾਂ ਤੇ ਜਥੇਬੰਦਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਆਗੂਆਂ ਨੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ 15 ਨਵੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਦੀ ਤਿਆਰੀ ਲਈ 16 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਤੇ 11 ਤੋਂ 25 ਅਕਤੂਬਰ ਤੱਕ ਜ਼ਿਲ੍ਹਾ ਤੇ ਬਲਾਕ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ। ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵੱਲੋਂ 12 ਤੇ 13 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੇ ਦਿੱਤੇ ਸੱਦੇ ’ਚ ਸ਼ਮੂਲੀਅਤ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ 2 ਅਕਤੂਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਜਥੇਬੰਦਕ ਕਨਵੈਨਸ਼ਨ ’ਚ ਵੀ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ, ਮੀਤ ਪ੍ਰਧਾਨ ਮਮਤਾ ਸੈਦਪੁਰ, ਕਰਮਜੀਤ ਕੌਰ ਬਰਨਾਲਾ, ਕਮਲਜੀਤ ਕੌਰ ਹੁਸ਼ਿਆਰਪੁਰ, ਚਰਨਜੀਤ ਕੌਰ ਮਾਹਲ, ਕਮਲੇਸ਼ ਕੌਰ ਰੋਪੜ, ਸੁਖਵਿੰਦਰ ਕੌਰ ਤਰਨਤਾਰਨ, ਸਿਮਰਨਜੀਤ ਕੌਰ ਪਾਸਲਾ ਜਲੰਧਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂ ਹਾਜ਼ਰ ਸਨ। ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਵਿਰਦੀ ਵੀ ਮੌਜੂਦ ਸਨ।