ਮਿੱਡ-ਡੇ ਮੀਲ ਵਰਕਰਾਂ ਵੱਲੋਂ 5 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ
ਮਿੱਡ-ਡੇ-ਮੀਲ ਵਰਕਰਜ ਯੂਨੀਅਨ ਵੱਲੋਂ 5 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ
Publish Date: Tue, 28 Apr 2026 07:37 PM (IST)
Updated Date: Wed, 29 Apr 2026 04:16 AM (IST)

- 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ’ਚ ਰੈਲੀ ਕਰਨ ਦਾ ਐਲਾਨ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਨਿਗੂਣੇ ਜਿਹੇ ਮਾਣ ਭੱਤੇ ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕਤੱਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਜਥੇਬੰਦੀ ਵਲੋਂ ਪਿਛਲੇ ਲੰਮੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਆਗੂਆਂ ਨੇ ਸਾਂਝੇ ਤੌਰ ਤੇ ਮੰਗ ਕੀਤੀ ਕਿ ਕੀਤੇ ਗਏ ਚੋਣ ਵਾਅਦੇ ਅਨੁਸਾਰ ਮਾਣ ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ, ਜਦੋਂ ਤੱਕ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਘੱਟੋ ਘੱਟ ਉਜਰਤ ਨੂੰ ਲਾਗੂ ਕਰਦੇ ਹੋਏ 26000/- ਰੁਪਏ ਮਿਹਨਤਾਨਾ ਦਿੱਤਾ ਜਾਵੇ, ਮਿੱਡ ਡੇ ਮੀਲ ਵਰਕਰ ਦੇ ਅਚਨਚੇਤ ਛੁੱਟੀ ਲੈਣ ਸਮੇਂ ਖਾਣਾ ਬਣਾਉਣ ਲਈ ਬਦਲਵਾਂ ਪ੍ਰਬੰਧ ਸਕੂਲ ਮੁਖੀ ਕਰੇ, ਵਰਕਰਾਂ ਨੂੰ ਸਾਲ ਦੌਰਾਨ ਦੋ ਵਰਦੀਆਂ ਦਿੱਤੀਆਂ ਜਾਣ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ,ਮੀਤ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਬਰਨਾਲਾ, ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ, ਜੁਆਇੰਟ ਸਕੱਤਰ ਚਰਨਜੀਤ ਕੌਰ ਮਾਹਲ, ਕੈਸ਼ੀਅਰ ਕਮਲੇਸ ਕੌਰ ਰੋਪੜ, ਸਹਾਇਕ ਕੈਸ਼ੀਅਰ ਸੁਖਵਿੰਦਰ ਕੌਰ ਤਰਨਤਾਰਨ, ਪ੍ਰੈੱਸ ਸਕੱਤਰ ਸਿਮਰਨਜੀਤ ਕੌਰ ਪਾਸਲਾ- ਜਲੰਧਰ, ਕੁਲਵਿੰਦਰ ਕੌਰ ਮੋਹਾਲੀ, ਸਿਬਲਜੀਤ ਕੌਰ ਫਰੀਦਕੋਟ, ਕਰਮਜੀਤ ਕੌਰ, ਆਸਾ ਰਾਣੀ, ਮਹਿੰਦਰ ਕੌਰ, ਹਰਮੇਸ ਕੌਰ ਰੋਪੜ, ਮਨਜੀਤ ਕੌਰ, ਕੁਲਵਿੰਦਰ ਕੌਰ ਅੰਦਹੇੜੀ,ਗੁਰਜੀਤ ਕੌਰ ਮੌਹਾਲੀ, ਜਸਵੀਰ ਕੌਰ,ਮਨਜੀਤ ਕੌਰ,ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਆਦਿ ਹਾਜ਼ਰ ਸਨ । ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪੰਰਤ 5 ਮਈ 2026 ਤੱਕ ਜ਼ਿਲ੍ਹਾ ਪੱਧਰ ’ਤੇ ਰਹਿੰਦੇ ਐੱਮਐੱਲਏ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ 09 ਮਈ 2026 ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ।