ਸਿੱਖਿਆ ਮੰਤਰੀ ਦੇ ਹਲਕੇ ’ਚ ਮੁਜ਼ਾਹਰਾ 9 ਨੂੰ
ਮਿੱਡ ਡੇ ਮੀਲ ਵਰਕਰਜ ਮੰਗਾਂ ਨੂੰ ਲੈ ਕੇ 09 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ’ਚ ਗਜਣਗੀਆਂ
Publish Date: Tue, 05 May 2026 08:55 PM (IST)
Updated Date: Tue, 05 May 2026 08:56 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੇ ਜਿਹੇ ਮਾਣ ਭੱਤੇ ਤੇ ਕੰਮ ਕਰਦੀਆਂ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ,ਇਸ ਦੀਆਂ ਤਿਆਰੀਆਂ ਸਾਰੇ ਪੰਜਾਬ ਅੰਦਰ ਪੂਰੀ ਸਰਗਰਮੀ ਨਾਲ ਕੀਤੀਆਂ ਜਾ ਰਹੀਆਂ ਹਨ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜਿਲਕਾ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਗਈ। ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜਥੇਬੰਦੀ ਦੀ ਸੂਬਾ ਜਨਰਲ ਸਕਤੱਰ ਕਮਲਜੀਤ ਕੌਰ ਹੁਸ਼ਿਆਰਪੁਰ ਨੇ ਜਥੇਬੰਦੀ ਵਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੀਟਿੰਗ ’ਚ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਬਾਲਾ ਫ਼ਤਿਹਗੜ੍ਹ ਸਾਹਿਬ,ਮੀਤ ਪ੍ਰਧਾਨ ਮਮਤਾ ਸੈਦਪੁਰ ਕਪੂਰਥਲਾ, ਕਰਮਜੀਤ ਕੌਰ ਬਰਨਾਲਾ, ਜਨਰਲ ਸਕੱਤਰ ਕਮਲਜੀਤ ਕੌਰ ਹੁਸ਼ਿਆਰਪੁਰ, ਜੁਆਇੰਟ ਸਕੱਤਰ ਚਰਨਜੀਤ ਕੌਰ ਮਾਹਲ, ਕੈਸ਼ੀਅਰ ਕਮਲੇਸ ਕੌਰ ਰੋਪੜ, ਸਹਾਇਕ ਕੈਸ਼ੀਅਰ ਸੁਖਵਿੰਦਰ ਕੌਰ ਤਰਨਤਾਰਨ, ਪ੍ਰੈੱਸ ਸਕੱਤਰ ਸਿਮਰਨਜੀਤ ਕੌਰ ਪਾਸਲਾ-ਜਲੰਧਰ, ਕੁਲਵਿੰਦਰ ਕੌਰ ਮੋਹਾਲੀ, ਸਿਬਲਜੀਤ ਕੌਰ ਫਰੀਦਕੋਟ, ਕਰਮਜੀਤ ਕੌਰ, ਆਸ਼ਾ ਰਾਣੀ, ਮਹਿੰਦਰ ਕੌਰ, ਹਰਮੇਸ ਕੌਰ ਰੋਪੜ, ਮਨਜੀਤ ਕੌਰ, ਕੁਲਵਿੰਦਰ ਕੌਰ ਅੰਦਹੇੜੀ, ਗੁਰਜੀਤ ਕੌਰ ਮੁਹਾਲੀ, ਜਸਵੀਰ ਕੌਰ, ਮਨਜੀਤ ਕੌਰ, ਪਸਸਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਆਦਿ ਹਾਜ਼ਰ ਸਨ।