ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਕਵਿਤਾ ਮੁਕਾਬਲੇ ਕਰਵਾਏ
ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਮਿਡਲ ਪੱਧਰੀ ਤੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਕਵਿਤਾ ਮੁਕਾਬਲੇ ਕਰਵਾਏ
Publish Date: Tue, 16 Sep 2025 07:57 PM (IST)
Updated Date: Tue, 16 Sep 2025 07:59 PM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਸ.ਸ.ਸ.ਸ.ਬੋਲੀਨਾ ਵਿਖੇ ਮਿਡਲ ਪੱਧਰੀ ਤੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਕਵਿਤਾ ਮੁਕਾਬਲੇ ’ਚ 17 ਬਲਾਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਬਲਾਕ ਗੁਰਾਇਆ-1 ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਨੇ ਮਿਡਲ ਪੱਧਰ ਦੇ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਕਨਿਕਾ ਨੇ ਸੈਕੰਡਰੀ ਪੱਧਰ ’ਤੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਅਰਚਨਾ ਨੇ ਵਿਦਿਆਰਥਣਾਂ ਤੇ ਅਧਿਆਪਕ ਸ਼ੈਲਜਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਤੇ ਸਭ ਬੱਚਿਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਹੌਸਲਾ ਅਫਜ਼ਾਈ ਕੀਤੀ।