ਅਣਪਛਾਤੇ ਵਾਹਨ ਦੀ ਟੱਕਰ ਨਾਲ ਪ੍ਰਵਾਸੀ ਦੀ ਹੋਈ ਮੌਤ
ਅਣਪਛਾਤੇ ਵਾਹਨ ਵੱਲੋਂ ਟੱਕਰੇ ਮਾਰੇ ਜਾਣ ’ਤੇ ਪ੍ਰਵਾਸੀ ਦੀ ਹੋਈ ਮੌਤ
Publish Date: Sun, 22 Mar 2026 08:27 PM (IST)
Updated Date: Sun, 22 Mar 2026 08:31 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਅੰਮ੍ਰਿਤਸਰ ਮਾਰਗ ’ਤੇ ਪੈਂਦੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਜਿੰਦਾ ਰੋਡ ’ਤੇ ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ’ਤੇ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਪਛਾਣ ਤੱਲੂ ਬਾਸਕੀ (41) ਪੁੱਤਰ ਚੁੰਡਾ ਬਾਸਕੀ ਮੁਲ ਵਾਸੀ ਬਿਹਾਰ ਹਾਲ ਵਾਸੀ ਡਬਲਯੂ ਗਰੈਂਡ ਹੋਟਲ ਜਲੰਧਰ ਵਜੋਂ ਹੋਈ ਹੈ। ਜੋ ਇਸੇ ਹੋਟਲ ’ਚ ਕੰਮ ਕਰਦਾ ਸੀ। ਇਸ ਸਬੰਧੀ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਜਿਸ ਦੀ ਮ੍ਰਿਤਕ ਦੇਹ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।