v dir="auto" style="font-family: 'Times New Roman'; font-size: 14.16px;"> ਰਾਕੇਸ਼ ਗਾਂਧੀ /ਵਰਿੰਦਰ ਸਿੰਘ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਹੱਦ ਵਿੱਚ ਪੈਂਦੇ ਮਾਡਲ ਹਾਊਸ ਵਿਚ ਇਕ ਪਰਿਵਾਰ ਨੂੰ ਧਾਰਮਿਕ ਸਥਲ 'ਤੇ ਮੱਥਾ ਟੇਕਣ ਜਾਣਾ ਉਸ ਵੇਲੇ ਮਹਿੰਗਾ ਪਿਆ ਜਦ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਚੋਰਾਂ ਨੇ ਉਨ੍ਹਾਂ ਦੇ ਘਰ 'ਚ ਧਾਵਾ ਬੋਲਦੇ ਹੋਏ ਲੱਖਾਂ ਰੁਪਏ ਦੀ ਨਕਦੀ ਤੇ ਗਹਿਣਿਆਂ 'ਤੇ ਹੱਥ ਸਾਫ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿੰਕਲ ਵਾਸੀ ਮਾਡਲ ਹਾਊਸ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਹਿਮਾਚਲ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਹੋਏ ਸਨ ਤੇ ਉਹ ਆਪ ਨਕੋਦਰ ਮੱਥਾ ਟੇਕਣ ਗਿਆ ਸੀ। ਤਕਰੀਬਨ ਡੇਢ ਘੰਟੇ ਬਾਅਦ ਜਦ ਉਹ ਵਾਪਸ ਘਰ ਪਰਤੇ ਤਾਂ ਤਾਲੇ ਟੁੱਟੇ ਪਏ ਸਨ ਤੇ ਅੰਦਰ ਲਾਈਟਾਂ ਜਗ ਰਈਆਂ ਸਨ। ਜਦ ਅੰਦਰ ਜਾ ਕੇ ਦੇਖਿਆ ਤਾਂ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰ ਅਲਮਾਰੀ ਦੇ ਤਾਲੇ ਭੰਨ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰਕੇ ਲੈ ਗਏ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਭਗਵੰਤ ਸਿੰਘ ਭੁੱਲਰ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਸਨ।

Posted By: Ramanjit Kaur