ਜਲੰਧਰ : ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਨਗਰ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 12 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਮੰਦਰ ਕੰਪਲੈਕਸ 'ਚ ਅਲੱਗ-ਅਲੱਗ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਤਿੰਨਾਂ ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਸ਼ਰਧਾਲੂਆਂ ਨੂੰ ਦਰਸ਼ਨ ਕਰਨ 'ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਐੱਸਡੀਐੱਮ ਸੰਜੀਵ ਸ਼ਰਮਾ ਮੇਲੇ ਦੇ ਪ੍ਰਬੰਧਾਂ ਲਈ ਮੁੱਖ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਜਦਕਿ ਏਡੀਸੀਪੀ ਪੀਐੱਸ ਭੰਡਾਲ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸ਼ਰਧਾਲੂਆਂ ਦੀ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸ਼ਰਧਾਲੂਆਂ ਦੀ ਸਹੂਲਤ ਲਈ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਤੋਂ ਮੰਦਰ ਜਾਣ ਲਈ ਮਿੰਨੀ ਬੱਸਾਂ ਦੀ ਤਾਇਤਾਨੀ ਕਰਨਗੇ ਜਦਕਿ ਲੋਕ ਨਿਰਮਾਣ ਵਿਭਾਗ ਵਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮੇਲੇ ਦੌਰਾਨ ਲੱਗਣ ਵਾਲੀਆਂ ਸਟੇਜਾਂ ਤੇ ਝੂਲਿਆਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਵਿਪਨ ਚੱਢਾ, ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਸਕੱਤਰ ਸੁਰਿੰਦਰ ਚੱਢਾ, ਟਰੱਸਟੀ ਅਵਿਨਾਸ਼ ਚੱਢਾ, ਆਗਿਆਪਾਲ ਚੱਢਾ, ਪੰਕਜ ਚੱਢਾ, ਵਰਿੰਦਰ ਚੱਢਾ ਵੀ ਮੌਜੂਦ ਸਨ।

Posted By: Seema Anand