ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਮੰਤਰੀ ਹੋਵੇ ਗ੍ਰਿਫਤਾਰ : ਕਾਲੀਆ
ਡੀਐੱਮ ਆਤਮ ਹਤਿਆ ਲਈ ਮਜਬੂਰ ਕਰਨ ਵਾਲੇ ਮੰਤਰੀ ਦੀ ਗ੍ਰਿਫਤਾਰੀ ਤੇ ਸੀਬੀਆਈ ਜਾਂਚ ਕਰਾਈ ਜਾਏ - ਕਾਲੀਆ
Publish Date: Sat, 21 Mar 2026 07:21 PM (IST)
Updated Date: Sat, 21 Mar 2026 07:25 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ
ਪੰਜਾਬ ਦੇ ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆਂ ਨੇ ਮੰਗ ਕੀਤੀ ਹੈ ਕਿ ਵੇਅਰ ਹਾਊਸਿੰਗ ਦੇ ਡੀਐੱਮ ਗਗਨਦੀਪ ਸਿੰਘ ਨੂੰ ਸਲਫਾਸ ਖਾ ਕੇ ਆਤਮ ਹਤਿਆ ਕਰਨ ਲਈ ਮਜਬੂਰ ਕਰਨ ਵਾਲੇ ਮੰਤਰੀ ਖਿਲਾਫ ਐੱਫਆਈਆਰ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਜਾਏ ਤੇ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਕਰਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀ ਕਿਸ ਤਰ੍ਹਾਂ ਅਧਿਕਾਰੀਆਂ ’ਤੇ ਦਬਾਅ ਪਾ ਕੇ ਉਨ੍ਹਾਂ ਨੂੰ ਗਲਤ ਕੰਮ ਕਰਨ ਲਈ ਮਜਬੂਰ ਕਰਦੇ ਹਨ ਤੇ ਉਹ ਗਲਤ ਕੰਮ ਦੀ ਥਾਂ ’ਤੇ ਆਪਣੇ ਪਰਿਵਾਰ ਤੇ ਬੱਚਿਆਂ ਨੂੰ ਛੱਡ ਕੇ ਆਤਮ ਹੱਤਿਆ ਲਈ ਮਜਬੂਰ ਹੋ ਜਾਂਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਕੇਵਲ ਮੰਤਰੀ ਦਾ ਅਸਤੀਫਾ ਲੈਣਾ ਕੋਈ ਵਡੀ ਗੱਲ ਨਹੀਂ ਹੈ, ਉਸ ਦੇ ਵਿਰੁੱਧ ਐੱਫਆਈਆਰ ਦਰਜ ਕਰਵਾ ਕੇ ਗ੍ਰਿਫਤਾਰੀ ਕਰਕੇ ਉਸ ਦੀ ਸੀਬੀਆਈ ਦੀ ਜਾਂਚ ਕਰਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਇਮਾਨਦਾਰੀ ਵਾਲੀ ਬਿੱਲੀ ਥੈਲੇ ’ਚੋਂ ਬਾਹਰ ਆ ਗਈ ਹੈ।