ਜਲੰਧਰ : ਬਸਤੀ ਸ਼ੇਰ ਸਿੰਘ ਕਾਲੋਨੀ 'ਚ ਰਹਿਣ ਵਾਲੇ ਨੌਵੀਂ ਕਲਾਸ ਦੇ ਵਿਦਿਆਰਥੀ ਗੁਰਦਿੱਤ ਸਿੰਘ ਪੁੱਤਰ ਗੁਰਬਖਸ਼ ਸਿੰਘ ਦੇ ਲਾਪਤਾ ਹੋਣ 'ਤੇ ਉਸ ਦੇ ਪਿਤਾ ਨੇ ਪੁਲਿਸ ਨੂੰ ਬੱਚੇ ਨੂੰ ਲੱਭਣ ਦੀ ਫਰਿਆਦ ਕੀਤੀ ਹੈ। ਥਾਣਾ ਨੰ. 5 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਦਿੱਤ ਸਿੰਘ ਬੀਤੇ ਦਿਨ ਦੁਪਹਿਰ 12 ਵਜੇ ਘਰ ਤੋਂ ਨਿਕਲਿਆ ਪਰ ਵਾਪਸ ਨਹੀਂ ਪਰਤਿਆ। ਪੁਲਿਸ ਨੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।