ਵਿਧਾਇਕਾ ਮਾਨ ਜੇਲ੍ਹਾਂ ਸਬੰਧੀ ਵਿਜ਼ਟਰ ਬੋਰਡ ਦੇ ਮੈਂਬਰ ਬਣੇ
ਵਿਧਾਇਕ ਇੰਦਰਜੀਤ ਕੌਰ ਮਾਨ ਜੇਲ੍ਹਾਂ ਸੰਬੰਧੀ ਵਿਜ਼ਟਰ ਬੋਰਡ ਦੀ ਮੈਂਬਰ ਨਿਯੁਕਤ
Publish Date: Wed, 11 Feb 2026 09:40 PM (IST)
Updated Date: Wed, 11 Feb 2026 09:41 PM (IST)
ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਨੂਰਮਹਿਲ/ਬਿਲਗਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਪੰਜਾਬ ਰਾਜ ਦੀਆਂ ਜੇਲ੍ਹਾਂ ਸਬੰਧੀ ਵਿਜ਼ਟਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਪ੍ਰਗਟਾਇਆ। ਬੀਬੀ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਬਣੇ ਇਸ ਵਿਜ਼ਟਰ ਬੋਰਡ ਦੀ ਪਹਿਲੀ ਤਿਮਾਹੀ ਮੀਟਿੰਗ 11 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਜਾ ਰਹੀ ਹੈ, ਜਿਸ ’ਚ ਉਹ ਹਿੱਸਾ ਲੈਣ ਲਈ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਬੋਰਡ ’ਚ ਪੰਜਾਬ ਦੇ ਤਿੰਨ ਵਿਧਾਇਕਾਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਰਜਨੀਸ਼ ਕੁਮਾਰ ਦਾਹੀਆ (ਵਿਧਾਇਕ, ਫਿਰੋਜ਼ਪੁਰ ਦਿਹਾਤੀ) ਤੇ ਰਣਬੀਰ ਸਿੰਘ ਭੁੱਲਰ (ਵਿਧਾਇਕ, ਫਿਰੋਜ਼ਪੁਰ ਸ਼ਹਿਰੀ) ਵੀ ਮੈਂਬਰ ਵਜੋਂ ਸ਼ਾਮਲ ਹਨ।