- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
28 ਆਂਗਣਵਾੜੀ ਹੈਲਪਰਾਂ ਨੂੰ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਨਕੋਦਰ ਵਿਖੇ ਵਿਧਾਨ ਸਭਾ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ 28 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ’ਚ ਬਲਾਕ ਨੂਰਮਹਿਲ ਨੂੰ 16 ਅਤੇ ਬਲਾਕ ਨਕੋਦਰ ਨੂੰ 12 ਆਂਗਣਵਾੜੀ ਹੈਲਪਰਾਂ ਦੀਆਂ ਨਿਯੁਕਤੀਆਂ ਮਿਲੀਆਂ ਹਨ। ਨੂਰਮਹਿਲ ਬਲਾਕ ਤੋਂ ਨਵਪ੍ਰੀਤ ਕੌਰ, ਹਰਪ੍ਰੀਤ ਕੌਰ, ਕਰਮਜੀਤ ਕੌਰ, ਰੀਨਾ, ਗੁਰਲੀਨ ਕੌਰ, ਸੰਦੀਪ ਕੌਰ, ਕੋਮਲ, ਕਿਰਨ ਰਾਣੀ, ਬੇਬੀ ਰਾਣੀ, ਪੂਜਾ ਰਾਣੀ, ਨਵਜੋਤ, ਤਾਨੀਆ ਕੌਲਧਰ, ਸਿਮਰਨ, ਰਿੰਪੀ, ਹਰਮਿੰਦਰ ਤੇ ਸ਼ਰਨਪ੍ਰੀਤ ਨੇ ਨਿਯੁਕਤੀ ਪੱਤਰ ਪ੍ਰਾਪਤ ਕੀਤੇ।