ਵਿਧਾਇਕ ਰਾਣਾ ਗੁਰਜੀਤ ਸਿੰਘ ਲਹਿਰਾਉਣਗੇ ਕੌਮੀ ਝੰਡਾ
ਨੰਬਰਦਾਰ ਯੂਨੀਅਨ ਦੇ ਵਿਹੜੇ ਵਿਧਾਇਕ ਰਾਣਾ ਗੁਰਜੀਤ ਸਿੰਘ ਲਹਿਰਾਉਣਗੇ ਕੌਮੀ ਝੰਡਾ
Publish Date: Wed, 21 Jan 2026 08:16 PM (IST)
Updated Date: Wed, 21 Jan 2026 08:18 PM (IST)
ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਨੂਰਮਹਿਲ/ ਬਿਲਗਾ : ਨੰਬਰਦਾਰ ਯੂਨੀਅਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ’ਤੇ ਨੂਰਮਹਿਲ ਸਥਿਤ ਜ਼ਿਲਾ ਹੈੱਡ ਆਫਿਸ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਕੌਮੀ ਝੰਡਾ ਲਹਿਰਾਉਣਗੇ। ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੇ ਦੱਸਿਆ ਕਿ ਸਮਾਗਮ ਦੌਰਾਨ ਹਲਕਾ ਇੰਚਾਰਜ ਨਕੋਦਰ ਡਾ. ਨਵਜੋਤ ਸਿੰਘ ਦਾਹੀਆ, ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਵਾਇਸ ਚੇਅਰਮੈਨ ਲਾਇਨ ਰਛਪਾਲ ਸਿੰਘ ਬੱਚਾਜੀਵੀ, ਡਿਸਟ੍ਰਿਕਟ ਵਾਇਸ ਗਵਰਨਰ ਲਾਇਨ ਜੀਐਸ ਭਾਟੀਆ, ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ, ਸਰਪ੍ਰਸਤ ਬਲਜਿੰਦਰ ਸਿੰਘ ਕਿੱਲੀ, ਮੁੱਖ ਸਲਾਹਕਾਰ ਕੁਲਵੰਤ ਸਿੰਘ ਝਾਮਪੁਰ, ਲਾਇਨ ਦਿਨਕਰ ਸੰਧੂ ਅਤੇ ਹੋਰ ਕਈ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸ਼ੀਅਤਾਂ ਉਚੇਚੇ ਤੌਰ ’ਤੇ ਸ਼ਿਰਕਤ ਕਰਨਗੀਆਂ। ਇਸ ਮੌਕੇ ਦੇਸ਼ ਭਗਤਾਂ ਨੂੰ ਭਗਤੀ ਪ੍ਰਸਾਰ, ਮਾਣ ਵਤਨ ਦੇ, ਮਾਂ ਸਰਸਵਤੀ, ਵੁਆਇਸ ਆਫ ਪੰਜਾਬ ਅਤੇ ਫ਼ਖਰ-ਏ-ਨੰਬਰਦਾਰ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ।