- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ 500 ਕਰੋੜ ਦੇ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ: ਰਾਜੇਸ਼ ਬਾਘਾ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ 500 ਕਰੋੜ ਦੇ ਸੜਕੀ ਘੋਟਾਲੇ ਦਾ ਮਾਮਲਾ ਪਹੁੰਚਿਆ ਹੈ, ਜਿਸ ਨੇ ਸੂਬਾ ਸਰਕਾਰ ਦੀ ਕੱਟੜ ਇਮਾਨਦਾਰੀ ਤੋਂ ਪਰਦਾ ਚੁੱਕ ਦਿੱਤਾ ਹੈ। ਪੰਜਾਬ ’ਚ ਪਹਿਲਾਂ ਹੀ ਬਣੀਆਂ ਸੜਕਾਂ ਦੇ ਮੁੜ ਨਿਰਮਾਣ ਦੇ ਨਾਂ ’ਤੇ ਲਗਭਗ 500 ਕਰੋੜ ਰੁਪਏ ਦੀ ਕਥਿਤ ਵਿੱਤੀ ਬੇਨਿਯਮੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਨਿਰਮਾਣ ਵਿਭਾਗ ਵੱਲੋਂ ਪਹਿਲਾਂ ਹੀ ਬਣਾਈਆਂ ਗਈਆਂ ਸੜਕਾਂ ਲਈ ਪੰਜਾਬ ਮੰਡੀ ਬੋਰਡ ਨੇ ਮੁੜ ਟੈਂਡਰ ਜਾਰੀ ਕੀਤੇ ਤੇ ਭੁਗਤਾਨ ਵੀ ਕੀਤਾ ਹੈ ਤਾਂ ਇਹ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਬਾਘਾ ਨੇ ਕਿਹਾ ਕਿ ਗੁਰਦਾਸਪੁਰ ਦੇ ਵਸਨੀਕ ਰਣਜੀਤ ਸਿੰਘ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਜਨਹਿੱਤ ਪਟੀਸ਼ਨ ’ਚ ਲਗਾਏ ਗਏ ਦੋਸ਼ਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਬਾਘਾ ਨੇ ਮੰਗ ਕੀਤੀ ਕਿ ਕਿਸੇ ਸੁਤੰਤਰ ਜਾਂਚ ਏਜੰਸੀ ਰਾਹੀਂ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।