ਆਮ ਜਨਤਾ ਨੂੰ ਮੋਦੀ ਸਰਕਾਰ ਨੇ ਦਿੱਤੀ ਵੱਡੀ ਰਾਹਤ : ਰਾਠੌਰ
ਜਾਸ, ਜਲੰਧਰ : ਭਾਜਪਾ
Publish Date: Sun, 29 Mar 2026 12:16 AM (IST)
Updated Date: Sun, 29 Mar 2026 12:17 AM (IST)
ਜਾਸ, ਜਲੰਧਰ : ਭਾਜਪਾ ਦੇ ਪ੍ਰਦੇਸ਼ ਮਹਾਮੰਤਰੀ ਰਾਕੇਸ਼ ਰਾਠੌਰ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ 'ਤੇ ਲਗੂ ਕੀਤੀ ਗਈ ਐਕਸਾਈਜ਼ ਡਿਊਟੀ ’ਚ ਕਟੌਤੀ ਨੂੰ ਆਮ ਜਨਤਾ ਲਈ ਇਕ ਇਤਿਹਾਸਕ ਤੇ ਸ਼•ਲਾਘਾਯੋਗ ਫੈਸਲਾ ਦੱਸਿਆ ਹੈ। ਕੌਮਾਂਤਰੀ ਪੱਧਰ ’ਤੇ ਚੱਲ ਰਹੇ ਆਰਥਿਕ ਸੰਕਟ ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ’ਚ ਕੇਂਦਰ ਸਰਕਾਰ ਨੇ ਦੇਸ਼-ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਤੇ ਇਹ ਅਹਿਮ ਕਦਮ ਚੁੱਕਿਆ ਹੈ। ਇਹ ਫੈਸਲਾ ਸਰਕਾਰ ਦੀ ਸੰਵੇਦਨਸ਼ੀਲਤਾ ਤੇ ਲੋਕ ਭਲਾਈ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਰਾਠੌਰ ਨੇ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਪੈਟਰੋਲੀਅਮ ਕੰਪਨੀਆਂ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ’ਚ ਸਫਲ ਹੋਣਗੀਆਂ, ਉਥੇ ਆਮ ਆਦਮੀ ਨੂੰ ਸਿੱਧੀ ਤੌਰ ’ਤੇ ਰਾਹਤ ਮਿਲੇਗੀ। ਨਾਲ ਹੀ ਆਵਾਜਾਈ ਲਾਗਤ ’ਚ ਕਿਸੇ ਵੀ ਤਰ੍ਹਾਂ ਦੀ ਵਾਧਾ ਨਹੀਂ ਹੋਵੇਗਾ, ਜਿਸ ਨਾਲ ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ 'ਤੇ ਵੀ ਹਾਂ ਪੱਖੀ ਪ੍ਰਭਾਵ ਪਵੇਗਾ।