- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਸਥਾਨਕ ਬਸਤੀ ਗੁਜ਼ਾਂ ਇਲਾਕੇ ’ਚ 18.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਸਿਸਟਮ, ਸਟ੍ਰੀਟ ਲਾਈਟਾਂ ਤੇ ਹੋਰ ਜਨਤਕ ਸੁਵਿਧਾਵਾਂ ਨੂੰ ਯੋਜਨਾਬੱਧ ਢੰਗ ਨਾਲ ਵਿਕਸਿਤ ਕਰਨਾ ਸਰਕਾਰ ਦੀਆਂ ਮੁੱਖ ਤਰਜ਼ੀਹਾਂ ’ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੀਆਂ ਜ਼ਰੂਰਤਾਂ ਤੇ ਸਥਾਨਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਤੇ ਪਿੰਡਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਤੇ ਹੋਰਨਾਂ ਆਉਣ-ਜਾਣ ਵਾਲਿਆਂ ਨੂੰ ਵੀ ਆਵਾਜਾਈ ’ਚ ਆਸਾਨੀ ਹੋਵੇਗੀ ਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤ ਮਿਲੇਗੀ। ਭਗਤ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ’ਚ ਗੁਣਵੱਤਾ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਂਦਿਆਂ ਸੜਕੀ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਤੇ ਆਉਣ ਵਾਲੇ ਦਿਨਾਂ ’ਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।