ਸੈਟਰਲ ਟਾਊਨ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਭਲਕੇ
ਸੈਟਰਲ ਟਾਊਨ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਭਲਕੇ
Publish Date: Sun, 18 Jan 2026 06:52 PM (IST)
Updated Date: Mon, 19 Jan 2026 04:15 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਭਲਕੇ 20 ਜਨਵਰੀ ਸ਼ਾਮ 6 ਤੋਂ ਰਾਤ 9.15 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ’ਚ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਉਪਰੋਕਤ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਦਿੱਤੀ ਗਈ।