ਮਹੀਨਾਵਾਰ ਗੁਰਮਤਿ ਸਮਾਗਮ ਭਲਕੇ
ਮਹੀਨਾਵਾਰ ਗੁਰਮਤਿ ਸਮਾਗਮ ਭਲਕੇ
Publish Date: Sun, 22 Mar 2026 07:30 PM (IST)
Updated Date: Sun, 22 Mar 2026 07:31 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਭਲਕੇ ਮੰਗਲਵਾਰ ਦੀ ਰਾਤ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ’ਚ ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ, ਭਾਈ ਸ਼ਨਬੀਰ ਸਿੰਘ, ਗਿਆਨੀ ਮਨਜੀਤ ਸਿੰਘ ਕੀਰਤਨ ਤੇ ਕਥਾ ਨਾਲ ਹਾਜ਼ਰੀ ਭਰਨਗੇ। ਉਪਰੋਕਤ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਦਿੱਤੀ ਗਈ।