ਐਕਸ਼ਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਲਿਆ ਪ੍ਰਣ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਮਹੀਨਾ ਵਾਰ ਮੀਟਿੰਗ
Publish Date: Thu, 25 Jun 2026 07:43 PM (IST)
Updated Date: Thu, 25 Jun 2026 07:46 PM (IST)

ਪ੍ਰਮੁੱਖ ਆਗੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ 23ਵੀ ਬਰਸੀ 27 ਜੂਨ ਨੂੰ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਮਹੀਨਾ ਵਾਰ ਮੀਟਿੰਗ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ’ਚ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ’ਚ ਦੇਸ਼ ਭਗਤ ਯਾਦਗਾਰ ਹਾਲ ਤੇ ਨਵਾਂ ਜ਼ਮਾਨਾ ਅਖਬਾਰ ਦੇ ਟਰੱਸਟੀ ਕਾਮਰੇਡ ਰਾਜਿੰਦਰ ਸਿੰਘ ਮੰਡ ਐਡਵੇਕਟ ਅਤੇ ਕੁੱਝ ਹੋਰ ਸਖਸ਼ੀਅਤਾਂ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਮੀਟਿੰਗ ਦਾ ਏਜੰਡਾ ਹਾਜ਼ਰੀਨ ਨਾਲ ਸਾਂਝਾ ਕੀਤਾ। ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰਜ਼ ਮੰਗਾਂ ਦੀ ਅਣਦੇਖੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਇਹਨਾਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਤੇ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਦਾ ਪ੍ਰਣ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ,ਸੂਬਾਈ ਆਗੂ ਜਗਤਾਰ ਸਿੰਘ ਭੁੰਗਰਨੀ, ਗੁਰਜੀਤ ਸਿੰਘ ਘੋੜੇਵਾਹ,ਸਵਰਨ ਸਿੰਘ ਹਠੂਰ, ਮਨਜੀਤ ਸਿੰਘ ਗਿੱਲ , ਇਕਬਾਲ ਸਿੰਘ ਪਠਾਨਕੋਟ, ਪ੍ਰਿਤਪਾਲ ਸਿੰਘ ਪੰਡੋਰੀ, ਕੁਲਵੰਤ ਸਿੰਘ ਚਾਨੀ, ਨਸੀਬ ਸਿੰਘ ਜਡੋਤ, ਸੁੱਚਾ ਸਿੰਘ ਅਜਨਾਲਾ ਬਲਰਾਜ ਸਿੰਘ ਭੰਗੂ, ਵਿਜੇ ਕੁਮਾਰ ਸ਼ਰਮਾ ਜਲੰਧਰ ਨੇ ਵਿਚਾਰ ਪੇਸ਼ ਕਰਦਿਆਂ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ। ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ। ਮੀਟਿੰਗ ’ਚ ਇੱਕ ਮਤਾ ਪਾਸ ਕਰਕੇ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਨੂੰ ਸਫਲ ਬਣਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੇ ਫੈਸਲਾ ਕੀਤਾ ਕਿ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸਬੰਧਤ ਏਟਕ ਦੇ ਪ੍ਰਮੁੱਖ ਆਗੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ 27 ਜੂਨ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮਨਾਏ ਜਾ ਰਹੇ 23ਵੇਂ ਬਰਸੀ ਸਮਾਗਮ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।