
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਲੰਧਰ-ਕਪੂਰਥਲਾ ਜ਼ੋਨ ਦਾ ‘ਨੈਤਿਕ ਸਿੱਖਿਆ ਇਮਤਿਹਾਨ 2026’ ਅੱਜ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਲੰਧਰ-ਕਪੂਰਥਲਾ ਜ਼ੋਨ ਵੱਲੋਂ ਵਿਦਿਆਰਥੀਆਂ ’ਚ ‘ਨੈਤਿਕ ਸਿੱਖਿਆ ਇਮਤਿਹਾਨ 2026’ ਅੱਜ 22 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ’ਚ ਤੀਜੀ ਤੋਂ 12ਵੀਂ ਦੇ ਵਿਦਿਆਰਥੀ ਹਿੱਸਾ ਲੈਣਗੇ। ਜਲੰਧਰ, ਕਪੂਰਥਲਾ ਤੇ ਫਗਵਾੜਾ ਇਲਾਕਿਆਂ ਦੇ 20 ਤੋਂ ਵੱਧ ਸਕੂਲਾਂ ਦੇ ਲਗਪਗ 2200 ਵਿਦਿਆਰਥੀ ਇਸ ਜੁੜ ਰਹੇ ਹਨ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਸਕੱਤਰ ਮਨਪ੍ਰੀਤ ਸਿੰਘ ਗਾਬਾ ਨੇ ਦਿੰਦਿਆਂ ਦੱਸਿਆ ਕਿ ਇਮਤਿਹਾਨ ਦਾ ਮੁੱਖ ਉਦੇਸ਼ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਵਰਗੀਆਂ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਇਸ ਉਪਰਾਲੇ ਵਿਚ ਸਮਾਜ-ਸੇਵੀ ਤੇ ਧਾਰਮਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇ. ਜਗਜੀਤ ਸਿੰਘ ਗਾਬਾ ਪ੍ਰਧਾਨ ਜਲੰਧਰ ਸਿੰਘ ਸਭਾਵਾਂ ਤੇ ਮੈਂਬਰ ਚੀਫ਼ ਖ਼ਾਲਸਾ ਦੀਵਾਨ ਅਤੇ ਮਨਦੀਪ ਸਿੰਘ ਮਿੱਠੂ ਪ੍ਰਧਾਨ ਇੰਟਰਨੈਸ਼ਨਲ ਸਿੱਖ ਕੌਂਸਲ ਵੀ ਵਿਸ਼ੇਸ਼ ਤੌਰ ’ਤੇ ਹਿੱਸਾ ਲੈ ਰਹੇ ਹਨ। ਜਥੇਦਾਰ ਜਗਜੀਤ ਸਿੰਘ ਗਾਬਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲੰਮੇ ਸਮੇਂ ਤੋਂ ਬੱਚਿਆਂ ਅਤੇ ਨੌਜਵਾਨਾਂ ਦੇ ਨੈਤਿਕ, ਸੱਭਿਆਚਾਰਕ ਤੇ ਚਰਿੱਤਰ ਦੇ ਵਿਕਾਸ ਲਈ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਮਿੱਠੂ ਨੇ ਦੱਸਿਆ ਕਿ ਜਲੰਧਰ-ਕਪੂਰਥਲਾ ਜ਼ੋਨ ਦੀ ਸਮੁੱਚੀ ਟੀਮ ਜਿਨ੍ਹਾਂ ’ਚ ਪ੍ਰਧਾਨ ਜਗਦੀਸ਼ ਸਿੰਘ, ਜ਼ਿਲਾ ਪ੍ਰਧਾਨ ਹਰਦੀਪ ਸਿੰਘ, ਵੈਸਟ ਪ੍ਰਧਾਨ ਦਮਨਜੀਤ ਸਿੰਘ ਅਤੇ ਆਫਿਸ ਐਡਮਿਨ ਜਗਜੋਤ ਕੌਰ ਵੱਲੋਂ ਪ੍ਰਬੰਧਾਂ ਤੇ ਤਾਲਮੇਲ ’ਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।