ਗਊ ਮਾਤਾ ਨੂੰ ਕੌਮੀ ਪਸ਼ੂ ਦਾ ਦਰਜਾ ਦਿੱਤਾ ਜਾਵੇ : ਆਲ ਇੰਡੀਆ ਬ੍ਰਾਹਮਣ ਫਰੰਟ ਗਊ ਮਾਤਾ ਨੂੰ ਰਾਸ਼ਟਰੀ ਪਸ਼ੂ ਦਾ ਦਰਜਾ ਦਿੱਤਾ ਜਾਵੇ : ਆਲ ਇੰਡੀਆ ਬ੍ਰਾਹਮਣ ਫਰੰਟ
Publish Date: Mon, 10 Aug 2026 07:21 PM (IST)
Updated Date: Mon, 10 Aug 2026 07:23 PM (IST)
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ ਆਲ ਇੰਡੀਆ ਬ੍ਰਾਹਮਣ ਫਰੰਟ ਨੇ ਕੇੰਦਰ ਅਥੇ ਰਾਜ ਸਰਕਾਰ ਨੂੰ ਗਊ ਮਾਤਾ ਨੂੰ ਰਾਸ਼ਟਰੀ ਪਸ਼ੂ ਦਾ ਦਰਜਾ ਦੇਣ ਸਮੇਤ ਸਮਾਜ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਜਲੰਧਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਬ੍ਰਾਹਮਣ ਫਰੰਟ ਦੇ ਰਾਸ਼ਟਰੀ ਪ੍ਰਧਾਨ ਮਹੰਤ ਸਵਰੂਪ ਬਿਹਾਰੀ ਸ਼ਰਨ, ਪੰਜਾਬ ਪ੍ਰਧਾਨ ਸ੍ਰੀ ਕਾਂਠ ਜੱਜ ਅਤੇ ਚੇਅਰਮੈਨ ਗੁਲਸ਼ਨ ਸ਼ਰਮਾ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਗਊ ਮਾਤਾ ਨੂੰ ਰਾਸ਼ਟਰੀ ਪਸ਼ੂ ਦਾ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਗਊਵੰਸ਼ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਨੂੰ ਵੀ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਕੇ ਗਊ ਮਾਤਾ ਨੂੰ ਪੰਜਾਬ ਦਾ ਰਾਜ ਪਸ਼ੂ ਐਲਾਨੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਸਰਕਾਰੀ ਗਊਸ਼ਾਲਾਵਾਂ ਨਹੀਂ ਹਨ। ਆਗੂਆਂ ਨੇ ਪੰਜਾਬ ਦੇ ਮੰਦਰਾਂ, ਗੁਰਦੁਆਰਿਆਂ ਅਤੇ ਮਸਜਿਦਾਂ ’ਤੇ ਆ ਰਹੇ ਕਮਰਸ਼ੀਅਲ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦੀ ਮੰਗ ਵੀ ਕੀਤੀ। ਬ੍ਰਾਹਮਣ ਲੜਕੀਆਂ ਨੂੰ ਸ਼ਗਨ ਸਕੀਮ ਤਹਿਤ ਆਰਥਿਕ ਸਹਾਇਤਾ ਦੇਣ ਅਤੇ ਪੰਜਾਬ ਬ੍ਰਾਹਮਣ ਭਲਾਈ ਬੋਰਡ ਨੂੰ ਬ੍ਰਾਹਮਣ ਸਮਾਜ ਦੀ ਭਲਾਈ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਤੇ ਦਿੱਲੀ ਦੀ ਤਰਜ਼ ’ਤੇ ਮੰਦਰਾਂ ਦੇ ਪੁਜਾਰੀਆਂ ਨੂੰ ਮਾਣ-ਭੱਤਾ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਿੱਚ ਬ੍ਰਾਹਮਣ ਸਮਾਜ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ। ਭਗਵਾਨ ਪਰਸ਼ੂਰਾਮ ਦੀ ਤਪੱਸਿਆ ਸਥਲੀ ਖਾਟੀ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇ ਤੇ ਪੰਜਾਬ ਯੂਨੀਵਰਸਿਟੀ ਵਿੱਚ ਭਗਵਾਨ ਪਰਸ਼ੂਰਾਮ ਚੇਅਰ ਲਈ ਵੀ ਗ੍ਰਾਂਟ ਜਾਰੀ ਕੀਤੀ ਜਾਵੇ। ਇਸ ਮੌਕੇ ਮਹੰਤ ਸਵਰੂਪ ਬਿਹਾਰੀ ਸ਼ਰਨ ਨੇ ਗੁਲਸ਼ਨ ਸ਼ਰਮਾ ਨੂੰ ਆਲ ਇੰਡੀਆ ਬ੍ਰਾਹਮਣ ਫਰੰਟ ਦਾ ਪੰਜਾਬ ਪ੍ਰਦੇਸ਼ ਚੇਅਰਮੈਨ ਨਿਯੁਕਤ ਕੀਤਾ। ਪੰਜਾਬ ਪ੍ਰਧਾਨ ਸ੍ਰੀ ਕਾਂਠ ਜੱਜ ਨੇ ਗੁਲਸ਼ਨ ਸ਼ਰਮਾ ਨੂੰ ਨਿਯੁਕਤੀ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਫਰੰਟ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ 31 ਅਗਸਤ ਤੇ ਇਕ ਸਤੰਬਰ 2026 ਨੂੰ ਹਰਿਦੁਆਰ ’ਚ ਹੋਵੇਗੀ। ਇਸ ਮੌਕੇ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਚੇਅਰਮੈਨ ਗੁਲਸ਼ਨ ਸ਼ਰਮਾ ਨੇ ਮਹੰਤ ਸਵਰੂਪ ਬਿਹਾਰੀ ਸ਼ਰਨ ਤੇ ਪੰਜਾਬ ਪ੍ਰਧਾਨ ਸ੍ਰੀ ਕਾਂਠ ਜੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬ੍ਰਾਹਮਣ ਸਮਾਜ ਤੇ ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਬੀਤੇ ਦਿਨੀ ਸ਼੍ਰੀ ਦੇਵੀ ਤਾਲਾਬ ਮੰਦਰ ’ਚ ਹੋਈ ਪੱਥਰਬਾਜ਼ੀ ਦੀ ਨਿੰਦਾ ਕੀਤੀ ਤੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।