ਮਾਪਿਆਂ ਨੂੰ ਸਿੱਖਿਆ ਵਿਭਾਗ ਦੀਆਂ ਸਹੂਲਤਾਂ ਬਾਰੇ ਦੱਸਿਆ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੰਡੀਪੀਰ ਕਡਿਆਣਾ ’ਚ ਮਦਰ ਵਰਕਸ਼ਾਪ ਕਰਵਾਈ
Publish Date: Wed, 25 Feb 2026 06:27 PM (IST)
Updated Date: Wed, 25 Feb 2026 06:28 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਝੰਡੀਪੀਰ ਕਡਿਆਣਾ ’ਚ ਸਕੂਲ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਦਰ ਵਰਕਸ਼ਾਪ ਕਰਵਾਈ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖਲਾ ਦਿਵਾਉਣ ਤੇ ਉਨ੍ਹਾਂ ਦੀ ਨਿਯਮਿਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਰਕਸ਼ਾਪ ਦੌਰਾਨ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਸਿੱਖਣ ਦੇ ਢੰਗ ਤੇ ਸਕੂਲ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਰਾਜ ਕੌਸ਼ਲ, ਮਾਸੂਮ ਅਲੀ, ਚੇਅਰਮੈਨ ਮੋਨਿਕਾ ਰਾਣੀ, ਦਲਜੀਤ ਕੌਰ, ਜੁਲੇਖਾ, ਮਸਕੀਨ ਅਲੀ, ਗੁਲਾਬਦੀਨ, ਸ਼ਰੀਫ ਮੁਹੰਮਦ, ਪ੍ਰਿਆ, ਪ੍ਰੀਤੀ, ਅਧਿਆਪਕ ਗਗਨਦੀਪ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।