ਕਾਲਜ-ਸਕੂਲ ਢੰਡੋਵਾਲ ’ਚ ਮਨਾਇਆ 'ਮਾਂ ਦਿਵਸ'
ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ 'ਮਾਂ ਦਿਵਸ' ਮਨਾਇਆ
Publish Date: Mon, 11 May 2026 09:05 PM (IST)
Updated Date: Mon, 11 May 2026 09:06 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫਾਰ ਵਿਮਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰੋ. ਆਰ.ਕੇ. ਜੈਨ, ਕਾਲਜ ਦੇ ਕੋਆਰਡੀਨੇਟਰ ਸਨੇਹ ਲਤਾ ਅਤੇ ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਸੰਬੋਧਨ ਕਰਦਿਆਂ ਮਾਂ ਦਿਵਸ ਦੀ ਮਹਾਨਤਾ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਪਿਆਰ, ਸੰਸਕਾਰ ਅਤੇ ਸਹੀ ਰਾਹ ਦਿਖਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਾਂ ਦਾ ਸਤਿਕਾਰ ਕਰਨ, ਉਨ੍ਹਾਂ ਦੀ ਸੇਵਾ ਕਰਨ ਅਤੇ ਹਰ ਸਮੇਂ ਆਦਰ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਂ ਦਿਵਸ ਨਾਲ ਸਬੰਧਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਪੇਂਟਿੰਗ, ਭਾਸ਼ਣ, ਕਵਿਤਾ, ਗੀਤ ਦੇ ਮੁਕਾਬਲੇ ਸ਼ਾਮਲ ਹਨ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਸਮੂਹ ਪ੍ਰਬੰਧਕ ਕਮੇਟੀ, ਡਾਇਰੈਕਟਰ ਪ੍ਰੋਫੈਸਰ ਆਰ. ਕੇ. ਜੈਨ, ਕਾਲਜ ਕੋਆਰਡੀਨੇਟਰ ਸਨੇਹ ਲਤਾ ਅਤੇ ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾਂ ਨੇ ਮਾਂ ਦਿਵਸ ਦੀ ਵਧਾਈ ਦਿੱਤੀ।