ਮਦਰਜ਼ ਪ੍ਰਾਈਡ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ
ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 07:02 PM (IST)
Updated Date: Thu, 14 May 2026 07:06 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੀਬੀਐੱਸਈ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਚੇਅਰਪਰਸਨ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਜਸਕੀਰਤ ਸਿੰਘ ਨੇ 97.4 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਮਿਤਪ੍ਰੀਤ ਸਿੰਘ 92.8 ਫੀਸਦੀ ਅੰਕ ਹਾਸਲ ਕਰਕੇ ਦੂਜੇ ਸਥਾਨ ਅਤੇ ਮਨਸੁੱਖਜੀਤ ਕੌਰ 91.8 ਫੀਸਦੀ ਅੰਕ ਹਾਸਲ ਕਰਕੇ ਤੀਜੇ ਸਥਾਨ ’ਤੇ ਰਹੇ। ਜਸਪ੍ਰੀਤ ਕੌਰ ਨੇ 91.4 ਫੀਸਦੀ ਅੰਕ ਹਾਸਲ ਕੀਤੇ ਹਨ। ਇਸੇ ਤਰ੍ਹਾਂ ਮੈਡੀਕਲ ਗਰੁੱਪ ਦੇ ਸਾਰੇ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਜਦਕਿ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਰਜਨੀ ਬਾਲਾ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੀ ਸ਼ਲਾਘਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਮੈਂਬਰਾਂ ਬਲਜੀਤ ਕੌਰ, ਪੰਕਜਜੀਤ ਕੌਰ, ਰੋਹਿਤ ਮਹਿਤਾ, ਮਨਜੋਤ ਸਿੰਘ, ਕਿਰਨ ਬਾਲਾ, ਰੂਬੀ ਗਾਂਧੀ, ਜਸਮੀਤ ਕੌਰ, ਰਾਕੇਸ਼ ਕੁਮਾਰ ਅਤੇ ਹਰਪ੍ਰੀਤ ਕੌਰ ਨੂੰ ਵੀ ਵਧਾਈ ਦਿੱਤੀ।