ਸਿਮਰਨਪ੍ਰੀਤ ਨੇ ਸਮਾਜਿਕ ਸਿੱਖਿਆ 'ਚੋਂ ਲਏ 100 ਫੀਸਦੀ ਅੰਕ
ਮਦਰਜ਼ ਪ੍ਰਾਈਡ ਸਕੂਲ ਦਾ ਨਤੀਜਾ ਰਿਹਾ 100 ਫੀਸਦੀ
Publish Date: Fri, 17 Apr 2026 08:00 PM (IST)
Updated Date: Fri, 17 Apr 2026 08:03 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਥਾਨਕ ਕਸਬਾ ਮਲਸੀਆਂ ਵਿਖੇ ਸਥਿਤ ਮਦਰਜ਼ ਪਰਾਈਡ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਜਾਣਕਾਰੀ ਦਿੰਦਿਆਂ ਮੈਨੇਜਰ ਦੀਪਕ ਸਹਾਏ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ। ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨਪ੍ਰੀਤ ਸਪੁੱਤਰੀ ਨਿਰਮਲ ਸਿੰਘ ਨੇ 97 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਖਾਸ ਗੱਲ ਇਹ ਰਹੀ ਕਿ ਸਿਮਰਨਪ੍ਰੀਤ ਨੇ ਸਮਾਜਿਕ ਸਿੱਖਿਆ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਇੱਕ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਹਰਸਿਮਰਨ ਕੌਰ ਤੇ ਹਰਸ਼ ਰਤਨ ਨੇ 87 ਫੀਸਦੀ ਅੰਕਾਂ ਨਾਲ ਸਾਂਝੇ ਤੌਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਅਦਿਤਿਆ ਥਾਪਰ ਨੇ 84 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। 18 ਵਿਦਿਆਰਥੀਆਂ ਨੇ ਪੰਜਾਬੀ,12 ਨੇ ਅੰਗਰੇਜ਼ੀ ਤੇ 10 ਵਿਦਿਆਰਥੀਆਂ ਨੇ ਆਈਟੀ ਤੇ ਹਿੰਦੀ ਵਿਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ਤੇ ਪ੍ਰਿੰਸੀਪਲ ਰਜਨੀ ਬਾਲਾ ਤੇ ਸਕੂਲ ਮੈਨੇਜਮੈਂਟ ਨੇ ਸਮੂਹ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।