ਨਕੋਦਰ ’ਚ ਮੋਟਰ ਰੂਮ ਦਾ ਤਾਲਾ ਤੋੜ ਕੇ ਚੋਰੀ, ਕਈ ਥਾਵਾਂ ਤੋਂ ਸਟਾਰਟਰ ਤੇ ਤਾਰ ਗਾਇਬ
ਨਕੋਦਰ ’ਚ ਮੋਟਰ ਰੂਮ ਦਾ ਤਾਲਾ ਤੋੜ ਕੇ ਚੋਰੀ, ਕਈ ਥਾਵਾਂ ਤੋਂ ਸਟਾਰਟਰ ਤੇ ਤਾਰ ਗਾਇਬ
Publish Date: Sun, 05 Apr 2026 09:52 PM (IST)
Updated Date: Sun, 05 Apr 2026 09:55 PM (IST)

- ਇੱਕ ਹੀ ਰਾਤ ’ਚ ਕਈ ਵਾਰਦਾਤਾਂ, ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦੇ ਨਕੋਦਰ ’ਚ ਚੋਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਚੋਰਾਂ ਨੇ ਇੱਕ ਹੀ ਰਾਤ ’ਚ ਕਈ ਥਾਵਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਟਰ ਰੂਮਾਂ ਤੋਂ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਸਦਰ ਨਕੋਦਰ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਪਿੰਡ ਸ਼ੰਕਰ ਦੇ ਰਹਿਣ ਵਾਲੇ ਕੇਵਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 29-30 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਮੋਟਰ ਰੂਮ ਦੀ ਪਿਛਲੀ ਖਿੜਕੀ ਤੋੜ ਕੇ ਅੰਦਰ ਦਾਖ਼ਲ ਹੋ ਗਿਆ। ਚੋਰ ਉੱਥੋਂ ਮੋਟਰ ਦਾ ਸਟਾਰਟਰ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਕਰ ਕੇ ਲੈ ਗਿਆ। ਇਹ ਹੀ ਨਹੀਂ, ਉਸੇ ਰਾਤ ਪਿੰਡ ਵਿੱਚ ਹੋਰ ਥਾਵਾਂ ’ਤੇ ਵੀ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ। ਪੰਚਾਇਤ ਦੀ ਜ਼ਮੀਨ ’ਤੇ ਲੱਗੇ ਮੋਟਰ ਦਾ ਸਟਾਰਟਰ ਅਤੇ ਤਾਰ ਵੀ ਚੋਰੀ ਹੋ ਗਏ। ਇਸ ਤੋਂ ਇਲਾਵਾ ਬੂਟਾ ਸਿੰਘ, ਸੰਦੀਪ ਸਿੰਘ ਅਤੇ ਰਛਪਾਲ ਸਿੰਘ ਦੇ ਮੋਟਰ ਰੂਮਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਪੁਲਿਸ ਮੁਤਾਬਿਕ ਚੋਰੀ ਹੋਏ ਸਾਮਾਨ ਦੀ ਕੀਮਤ ਹਜ਼ਾਰਾਂ ਰੁਪਏ ਵਿੱਚ ਹੈ। ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਆਲੇ-ਦੁਆਲੇ ਦੇ ਇਲਾਕਿਆਂ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤੇ ਸ਼ੱਕੀ ਵਿਅਕਤੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।