ਹਾਈਵੇ ’ਤੇ ਵੱਡਾ ਹਾਦਸਾ : ਪੰਚਰ ਖੜ੍ਹੀ ਸਕਾਰਪੀਓ ਨੂੰ ਮੋਟਰਸਾਈਕਲ ਨੇ ਮਾਰੀ ਜ਼ੋਰਦਾਰ ਟੱਕਰ, ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਅੱਡਾ ਕਾਹਨਪੁਰ ਨੇੜੇ ਬੁੱਧਵਾਰ ਰਾਤ ਇੱਕ ਸੜਕ ਹਾਦਸਾ ਵਾਪਰ ਗਿਆ। ਹਾਈਵੇ ’ਤੇ ਟਾਇਰ ਪੰਚਰ ਹੋਣ ਕਾਰਨ ਖੜ੍ਹੀ ਸਕਾਰਪੀਓ ਨੂੰ ਪਿੱਛੋਂ ਆਏ ਇੱਕ ਮੋਟਰਸਾਈਕਲ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਸਕਾਰਪੀਓ ਦਾ ਪਿਛਲਾ ਹਿੱਸਾ ਅਤੇ ਸ਼ੀਸ਼ਾ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ।
Publish Date: Thu, 15 Oct 2026 04:43 PM (IST)
Updated Date: Thu, 15 Oct 2026 04:44 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਅੱਡਾ ਕਾਹਨਪੁਰ ਨੇੜੇ ਬੁੱਧਵਾਰ ਰਾਤ ਇੱਕ ਸੜਕ ਹਾਦਸਾ ਵਾਪਰ ਗਿਆ। ਹਾਈਵੇ ’ਤੇ ਟਾਇਰ ਪੰਚਰ ਹੋਣ ਕਾਰਨ ਖੜ੍ਹੀ ਸਕਾਰਪੀਓ ਨੂੰ ਪਿੱਛੋਂ ਆਏ ਇੱਕ ਮੋਟਰਸਾਈਕਲ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਸਕਾਰਪੀਓ ਦਾ ਪਿਛਲਾ ਹਿੱਸਾ ਅਤੇ ਸ਼ੀਸ਼ਾ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ।
ਰਾਤ 9:30 ਵਜੇ ਦੇ ਕਰੀਬ ਵਾਪਰਿਆ ਹਾਦਸਾ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9:30 ਵਜੇ ਇੱਕ ਰਾਹਗੀਰ ਨੇ ਅੱਡਾ ਕਾਹਨਪੁਰ ਨੇੜੇ ਹਾਦਸਾ ਵਾਪਰਨ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਐੱਸਐੱਸਐੱਫ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ।
ਮੌਕੇ ’ਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰਬਰ PB 10 HP 0121 ਖੜ੍ਹੀ ਮਿਲੀ। ਗੱਡੀ ਨੂੰ ਪ੍ਰਵੀਨ ਕੁਮਾਰ ਪੁੱਤਰ ਸ਼ਿਵਦੱਤ, ਵਾਸੀ 11 ਗੁਰਪਾਲ ਨਗਰ, ਢਾਬਾ ਰੋਡ, ਲੁਧਿਆਣਾ ਚਲਾ ਰਿਹਾ ਸੀ। ਦੱਸਿਆ ਗਿਆ ਕਿ ਉਹ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ, ਜਦੋਂ ਕਾਹਨਪੁਰ ਨੇੜੇ ਹਾਈਵੇ ’ਤੇ ਗੱਡੀ ਦਾ ਟਾਇਰ ਪੰਚਰ ਹੋ ਗਿਆ ਅਤੇ ਉਨ੍ਹਾਂ ਨੂੰ ਗੱਡੀ ਸੜਕ ’ਤੇ ਖੜ੍ਹੀ ਕਰਨੀ ਪਈ।
ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਫ਼ਰਾਰ ਏਐੱਸਆਈ ਰਣਜੀਤ ਸਿੰਘ ਅਨੁਸਾਰ, ਇਸ ਦੌਰਾਨ ਪਿੱਛੋਂ ਆਏ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਖੜ੍ਹੀ ਸਕਾਰਪੀਓ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਪਿਛਲਾ ਹਿੱਸਾ ਅਤੇ ਪਿਛਲਾ ਸ਼ੀਸ਼ਾ ਬੁਰੀ ਤਰ੍ਹਾਂ ਟੁੱਟ ਗਏ।
ਹਾਦਸੇ ਤੋਂ ਬਾਅਦ ਜਦੋਂ ਲੋਕ ਮੌਕੇ ’ਤੇ ਇਕੱਠੇ ਹੋਣ ਲੱਗੇ ਤਾਂ ਮੋਟਰਸਾਈਕਲ ਸਵਾਰ ਆਪਣੇ ਵਾਹਨ ਸਮੇਤ ਉੱਥੋਂ ਫ਼ਰਾਰ ਹੋ ਗਏ।
ਕੋਈ ਜ਼ਖ਼ਮੀ ਨਹੀਂ, ਪੁਲਿਸ ਕਾਰਵਾਈ ਤੋਂ ਕੀਤਾ ਇਨਕਾਰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੱਸਿਆ ਕਿ ਹਾਦਸੇ ਵਿੱਚ ਕਿਸੇ ਨੂੰ ਵੀ ਸੱਟ ਨਹੀਂ ਲੱਗੀ। ਸਕਾਰਪੀਓ ਮਾਲਕਾਂ ਨੇ ਪੁਲਿਸ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ।