ਦਰਗਾਹ ਬਾਹਰੋਂ ਮੋਟਰਸਾਈਕਲ ਚੋਰੀ, ਪੁਲਿਸ ਨੂੰ ਦਿੱਤੀ ਸ਼ਿਕਾਇਤ
ਨਕੋਦਰ 'ਚ ਦਰਗਾਹ ਦੇ ਬਾਹਰੋਂ ਮੋਟਰਸਾਈਕਲ ਚੋਰੀ, ਪੁਲਿਸ ਕੋਲ ਸ਼ਿਕਾਇਤ ਦਰਜ
Publish Date: Wed, 08 Jul 2026 08:55 PM (IST)
Updated Date: Wed, 08 Jul 2026 08:57 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਨਕੋਦਰ ਦੇ ਬਾਈਪਾਸ ਨੇੜੇ ਸਥਿਤ ਦਰਗਾਹ ਬਾਬਾ ਬੇਰੀਆਂ ਵਾਲਾ ਪੰਜ ਪੀਰ (ਪੰਜਾਬ ਪੈਲੇਸ ਨੇੜੇ) ਬਾਹਰੋਂ ਇਕ ਮੋਟਰਸਾਈਕਲ ਚੋਰੀ ਹੋ ਗਿਆ ਹੈ। ਪੀੜਤ ਨੇ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੋਟਰਸਾਈਕਲ ਦੀ ਭਾਲ ਕਰਨ ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਵਿਵੇਕ ਗੁਪਤਾ ਪੁੱਤਰ ਰਵਿੰਦਰ ਗੁਪਤਾ, ਵਾਸੀ ਵਾਰਡ ਨੰਬਰ-1, ਮੁਹੱਲਾ ਜਲੋਟੀਆਂ, ਨਕੋਦਰ ਨੇ ਦੱਸਿਆ ਕਿ 8 ਜੁਲਾਈ 2026 ਨੂੰ ਦੁਪਹਿਰ ਕਰੀਬ 3 ਵਜੇ ਉਹ ਮੋਟਰਸਾਈਕਲ ਨੰਬਰ ਪੀਬੀ-08-ਡੀਕਿਉ-5964 ਤੇ ਸਵਾਰ ਹੋ ਕੇ ਦਰਗਾਹ ਬਾਬਾ ਬੇਰੀਆਂ ਵਾਲਾ ਪੰਜ ਪੀਰ ’ਚ ਮੱਥਾ ਟੇਕਣ ਗਿਆ ਸੀ। ਉਸ ਨੇ ਆਪਣਾ ਮੋਟਰਸਾਈਕਲ ਦਰਗਾਹ ਦੇ ਬਾਹਰ ਖੜ੍ਹਾ ਕੀਤਾ ਤੇ ਮੱਥਾ ਟੇਕਣ ਲਈ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ। ਉਸ ਨੇ ਆਲੇ-ਦੁਆਲੇ ਕਾਫ਼ੀ ਭਾਲ ਕੀਤੀ ਪਰ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਲੱਗਾ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਜਾਵੇ ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।