ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
Publish Date: Sun, 04 Jan 2026 06:14 PM (IST)
Updated Date: Mon, 05 Jan 2026 04:09 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਚਾਰ ਦੀ ਹੱਦ ’ਚ ਪੈਂਦੇ ਗੁਰੂ ਨਾਨਕ ਮਿਸ਼ਨ ਚੌਕ ’ਚ ਸਥਿਤ ਹਸਪਤਾਲ ਦੇ ਬਾਹਰ ਖੜ੍ਹਾ ਇਕ ਮੋਟਰਸਾਈਕਲ ਕੋਈ ਅਣਪਛਾਤਾ ਚੋਰੀ ਕਰ ਕੇ ਲੈ ਗਿਆ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਨਵੀਨ ਕੁਮਾਰ ਵਾਸੀ ਨਿਊ ਅਮਰ ਨਗਰ ਨੇ ਦੱਸਿਆ ਕਿ ਉਹ ਆਪਣੇ ਸਪਲੈਂਡਰ ਮੋਟਰਸਾਈਕਲ (ਪੀਬੀ90-0998) ’ਤੇ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ’ਚ ਗਿਆ ਸੀ। ਉਸ ਨੇ ਆਪਣਾ ਮੋਟਰਸਾਈਕਲ ਇਕ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਤੇ ਆਪ ਅੰਦਰ ਚਲਾ ਗਿਆ। ਤਕਰੀਬਨ ਅੱਧੇ ਘੰਟੇ ਬਾਅਦ ਜਦ ਉਹ ਵਾਪਸ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ। ਉਸ ਨੇ ਆਪਣਾ ਮੋਟਰਸਾਈਕਲ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਇਸ ’ਚ ਕਾਮਯਾਬ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ ਇੰਸਪੈਕਟਰ ਸੁਖਵੰਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਜਾਂਚ ’ਚ ਜੁੱਟ ਗਏ। ਪੁਲਿਸ ਨੇ ਨਵੀਨ ਕੁਮਾਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਕੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।