- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਸਟਰ ਤਾਰਾ ਸਿੰਘ ਨਗਰ ਵਿੱਚ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ
ਮਾਸਟਰ ਤਾਰਾ ਸਿੰਘ ਨਗਰ ਵਰਗੇ ਰੁਝੇਵੇਂ ਵਾਲੇ ਇਲਾਕੇ ’ਚ ਇਕ ਦਫ਼ਤਰ ਦਾ ਬਾਹਰ ਖੜ੍ਹਾ ਮੋਟਰਸਾਈਕਲ ਚੋਰ ਹੋ ਗਿਆ। ਇਹ ਘਟਨਾ ਸੋਮਵਾਰ ਦੁਪਹਿਰ ਕਰੀਬ 12:15 ਵਜੇ ਵਾਪਰੀ। ਪੀੜਤ ਰੋਹਿਤ ਅਨੁਸਾਰ ਉਸ ਨੇ ਰੋਜ਼ਾਨਾ ਵਾਂਗ ਮੋਟਰਸਾਈਕਲ ਕੋਠੀ ਨੰਬਰ 169-ਏ ਵਿਖੇ ਸਥਿਤ ਦਫ਼ਤਰ ਦੇ ਬਾਹਰ ਖੜ੍ਹਾ ਕੀਤਾ ਸੀ ਤੇ ਖੁਦ ਕਿਸੇ ਕੰਮ ਲਈ ਅੰਦਰ ਚਲਾ ਗਿਆ ਸੀ। ਜਦੋਂ ਉਹ ਕੁਝ ਦੇਰ ਬਾਅਦ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ। ਇਸ ਤੋਂ ਬਾਅਦ ਉਸਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।
ਪੀੜਤ ਨੇ ਦੱਸਿਆ ਕਿ ਉਸ ਨੇ ਬਾਰਾਦਰੀ ਪੁਲਿਸ ਥਾਣੇ ’ਚ ਚੋਰੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦਾ ਦੋਸ਼ ਹੈ ਕਿ ਲਿਖਤੀ ਸ਼ਿਕਾਇਤ ਦੇ ਨਾਲ-ਨਾਲ ਉਸ ਨੇ ਸੀਸੀਟੀਵੀ ਫੁਟੇਜ ਵੀ ਮੁਹੱਈਆ ਕਰਵਾਈ ਸੀ ਪਰ ਚੋਰੀ ਦੇ ਮਾਮਲੇ ’ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਤੇ ਮੋਟਰਸਾਈਕਲ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੀੜਤ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ, ਮੋਟਰਸਾਈਕਲ ਬਰਾਮਦ ਕੀਤਾ ਜਾਵੇ ਤੇ ਦੋਸ਼ੀ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।