ਮੋਟਰਸਾਈਕਲ ਚੋਰੀ, ਅਣਪਛਾਤੇ ਖ਼ਿਲਾਫ਼ ਕੇਸ ਦਰਜ
ਜਾਸ, ਜਲੰਧਰ : ਨੂਰਮਹਿਲ
Publish Date: Sat, 09 May 2026 09:03 PM (IST)
Updated Date: Sat, 09 May 2026 09:06 PM (IST)
ਜਾਸ, ਜਲੰਧਰ : ਨੂਰਮਹਿਲ ਇਲਾਕੇ ’ਚ ਰਾਤ ਵੇਲੇ ਇਕ ਮੋਟਰਸਾਈਕਲ ਚੋਰੀ ਹੋ ਗਿਆ। ਇਸ ਮਾਮਲੇ ’ਚ ਨੂਰਮਹਿਲ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ 72 ਸਾਲਾ ਨਰਿੰਦਰ ਕੁਮਾਰ, ਮੁਹੱਲਾ ਦੇਵੀ ਅਸਥਾਨ ਨੂਰਮਹਿਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 30 ਅਪ੍ਰੈਲ 2026 ਦੀ ਰਾਤ ਕਰੀਬ 8 ਵਜੇ ਉਨ੍ਹਾਂ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਮੋਟਰਸਾਈਕਲ ਗਾਇਬ ਸੀ। ਆਸ-ਪਾਸ ਭਾਲ ਕਰਨ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਲੱਗਾ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਮਾਮਲੇ ਦੀ ਜਾਣਕਾਰੀ ਨੂਰਮਹਿਲ ਪੁਲਿਸ ਨੂੰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਤੇ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਮੁਲਜ਼ਮ ਦੀ ਪਛਾਣ ਕੀਤੀ ਜਾ ਸਕੇ।