ਦਿਨ-ਦਿਹਾੜੇ ਮੋਟਰਸਾਈਕਲ ਚੋਰੀ
ਦਿਨ-ਦਿਹਾੜੇ ਦਿਨ-ਦਿਹਾੜੇ
Publish Date: Fri, 24 Apr 2026 09:39 PM (IST)
Updated Date: Fri, 24 Apr 2026 09:43 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸੋਢਲ ਨਗਰ ਨੇੜੇ ਸਥਿਤ ਸ਼ਿਵ ਨਗਰ ’ਚ ਇਕ ਘਰ ਦੇ ਬਾਹਰ ਖੜ੍ਹੀ ਇਕ ਮੋਟਰਸਾਈਕਲ ਦਿਨ-ਦਿਹਾੜੇ ਚੋਰੀ ਹੋ ਗਈ। ਇਹ ਸਾਰੀ ਘਟਨਾ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੀੜਤ ਅਨੁਸਾਰ ਉਸ ਨੇ ਆਪਣਾ ਮੋਟਰਸਾਈਕਲ ਪੀਬੀ08 ਡੀਐੱਚ 1969 ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਹ ਕਿਸੇ ਕੰਮ ਲਈ ਬਾਹਰ ਨਿਕਲਿਆ ਤਾਂ ਮੋਟਰਸਾਈਕਲ ਗਾਇਬ ਸੀ। ਇਸ ਤੋਂ ਬਾਅਦ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਵਿੱਚ ਇੱਕ ਨੌਜਵਾਨ ਮੋਟਰਸਾਈਕਲ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਉਹ ਚਿਹਰਾ ਢੱਕ ਕੇ ਮੌਕੇ ਤੇ ਪੁੱਜਾ ਤੇ ਕੁਝ ਸਕਿੰਟਾਂ ਵਿਚ ਹੀ ਚੋਰੀ ਕਰ ਕੇ ਫਰਾਰ ਹੋ ਗਿਆ। ਇਸ ਘਟਨਾ ਸਬੰਧੀ ਪੁਲਿਸ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।