- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਰਣਜੀਤਪੁਰਾ ਖੇਤਰ ’ਚ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋ ਗਿਆ। ਸਾਰੀ ਘਟਨਾ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ, ਜਿਸ ’ਚ ਦੋ ਅਣਪਛਾਤੇ ਨੌਜਵਾਨਾਂ ਨੇ ਚੋਰੀ ਨੂੰ ਅੰਜਾਮ ਦਿੱਤਾ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਚਰਣਜੀਤਪੁਰਾ ਖੇਤਰ ’ਚ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋ ਗਿਆ। ਸਾਰੀ ਘਟਨਾ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ, ਜਿਸ ’ਚ ਦੋ ਅਣਪਛਾਤੇ ਨੌਜਵਾਨਾਂ ਨੇ ਚੋਰੀ ਨੂੰ ਅੰਜਾਮ ਦਿੱਤਾ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋਵੇਂ ਦੋਸ਼ੀ ਇਲਾਕੇ ਦੀ ਰੇਕੀ ਕਰ ਰਹੇ ਸਨ। ਉਨ੍ਹਾਂ ਕਾਫ਼ੀ ਸਮੇਂ ਤੱਕ ਆਲੇ-ਦੁਆਲੇ ਦੀ ਨਿਗਰਾਨੀ ਕੀਤੀ ਤੇ ਬਾਅਦ ’ਚ ਮੋਟਰਸਾਈਕਲ ਚੋਰੀ ਕਰ ਕੇ ਫ਼ਰਾਰ ਹੋ ਗਏ। ਪੀੜਤ ਨੇ ਤੁਰੰਤ ਥਾਣਾ-2 ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਵਰਤੋਂ ਕਰ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰਦਿਆਂ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।