- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਪਠਾਣਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਅੱਡਾ ਬਿਆਸ ਪਿੰਡ ਨੇੜੇ ਬੀਤੀ ਰਾਤ ਟਰੈਕਟਰ ਟਰਾਲੀ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ ਪਠਾਣਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਅੱਡਾ ਬਿਆਸ ਪਿੰਡ ਨੇੜੇ ਬੀਤੀ ਰਾਤ ਟਰੈਕਟਰ ਟਰਾਲੀ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਓਮ ਪ੍ਰਕਾਸ਼ ਪੁੱਤਰ ਭਾਗ ਚੰਦ ਵਾਸੀ ਪਿੰਡ ਬੱਲਾਂ ਜੋ ਕਿ ਅੱਡਾ ਨਿਜ਼ਾਮਦੀਨਪੁਰ ਸਥਿਤ ਲਾਜਵੰਤੀ ਪੈਟਰੋਲ ਪੰਪ ’ਤੇ ਮੈਨੇਜਰ ਦੀ ਨੌਕਰੀ ਕਰਦਾ ਸੀ। ਬੀਤੀ ਰਾਤ ਉਹ 8 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਘਰ ਨੂੰ ਆ ਰਿਹਾ ਸੀ ਤਾਂ ਅੱਡਾ ਬਿਆਸ ਪਿੰਡ ਨੇੜੇ ਸਥਿਤ ਇਕ ਆਲੂ ਸਟੋਰ ਤੋਂ ਆਲੂਆਂ ਨਾਲ ਟਰੈਕਟਰ ਟਰਾਲੀ ਲੋਡ ਕਰਕੇ ਚਾਲਕ ਨੇ ਤੇਜ਼ ਰਫਤਾਰ ਨਾਲ ਹਾਈਵੇ ’ਤੇ ਟਰੈਕਟਰ ਟਰਾਲੀ ਨੂੰ ਜਦੋਂ ਚਾੜਿਆ ਪਿੱਛੋਂ ਆ ਰਹੇ ਮੋਟਰਸਾਈਕਲ ਨੂੰ ਟਰਾਲੀ ਦੀ ਫੇਟ ਵੱਜੀ। ਜਿਸ ਕਾਰਨ ਮੋਟਰਸਾਈਕਲ ਚਾਲਕ ਓਮ ਪ੍ਰਕਾਸ਼ ਦੇ ਸਿਰ ’ਚ ਸੱਟ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਜ਼ਖ਼ਮੀ ਹਾਲਤ ’ਚ ਉਸ ਨੂੰ ਐਂਬੂਲੈਂਸ ’ਚ ਸਿਵਲ ਹਸਪਤਾਲ ਕਾਲਾ ਬੱਕਰਾ ਲਜਾਇਆ ਗਿਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ ਜਲੰਧਰ ਦੇ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਜਿਥੇ ਓਮ ਪ੍ਰਕਾਸ਼ ਦੀ ਇਲਾਜ ਦੌਰਾਨ ਮੌਤ ਹੋ ਗਈ। ਸਥਾਨਕ ਅਲਾਵਲਪੁਰ ਪੁਲਿਸ ਚੌਂਕੀ ਵੱਲੋਂ ਕਾਰਵਾਈ ਕਰਦੇ ਹੋਏ ਟਰੈਕਟਰ ਟਰਾਲੀ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਟਰੈਕਟਰ ਟਰਾਲੀ ਚਾਲਕ ਨੂੰ ਪਰਚਾ ਦਰਜ ਕਰਕੇ ਹਿਰਾਸਤ ’ਚ ਲੈ ਲਿਆ ਹੈ।