ਇਲਾਜ ਦੌਰਾਨ ਨੌਜਵਾਨ ਦੀ ਮੌਤ
ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Publish Date: Mon, 18 May 2026 09:36 PM (IST)
Updated Date: Mon, 18 May 2026 09:36 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਬੀਤੀ ਰਾਤ ਮਲਸੀਆਂ ਰੋਡ ‘ਤੇ ਡਾਬਰ ਪੈਟਰੋਲ ਪੰਪ ਨੇੜੇ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਰਾਹਗੀਰ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ ਹਾਦਸੇ ਸਬੰਧੀ ਸੂਚਨਾ ਦਿੱਤੀ ਗਈ। ਟੀਮ ਨੇ ਮੌਕੇ ‘ਤੇ ਜਾ ਕੇ ਦੇਖਿਆ ਕਿ ਇਕ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ-08-ਐੱਫਬੀ-3650 ਚਾਲਕ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਗਿਆ ਸੀ, ਜਿਸ ਕਾਰਨ ਨੌਜਵਾਨ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਐੱਸਐੱਸਐੱਫ ਦੀ ਟੀਮ ਨੇ ਗੰਭੀਰ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ’ਚ ਪਹੁੰਚਾਇਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਰਿੰਦਰ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ।