ਹਾਦਸੇ ’ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖਮੀ
ਮੋਟਰਸਾਈਕਲ ਸਵਾਰਾ ਨੂੰ ਮਹਿੰਦਰਾ ਗੱਡੀ ਦੇ ਡਰਾਈਵਰ ਨੇ ਮਾਰੀ ਟੱਕਰ, ਇਕ ਦੀ ਮੌਤ ਤੇ ਦੂਜਾ ਗੰਭੀਰ ਜਖਮੀ
Publish Date: Sat, 22 Nov 2025 08:46 PM (IST)
Updated Date: Sat, 22 Nov 2025 08:49 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਇੱਥੋਂ ਨੇੜਲੇ ਪਿੰਡ ਮੁਠੱਡਾ ਖੁਰਦ ਅਕਲਪੁਰ ਰੋਡ ’ਤੇ ਗੈਸ ਸਿਲੰਡਰਾਂ ਵਾਲੀ ਮਹਿੰਦਰਾ ਗੱਡੀ ਨੇ ਪੀਬੀ-08-ਡੀਐੱਨ-9858 ਨੰਬਰੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਬਲਦੇਵ ਰਾਜ ਜਦਕਿ ਸ਼ਿਵ ਕੁਮਾਰ ਪੁੱਤਰ ਰਮੇਸ਼ ਕੁਮਾਰ ਦੋਵੇਂ ਵਾਸੀ ਮੁਹੱਲਾ ਕਾਜੀਆਂ ਫਿਲੌਰ ਵਜੋਂ ਹੋਈ ਹੈ। ਸ਼ਿਵ ਕੁਮਾਰ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਸੂਚਨਾ ਮਿਲਣ ’ਤੇ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਤੇ ਹਾਦਸੇ ਦੀ ਜਾਂਚ ਕੀਤੀ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜੀ ਗਈ। ਥਾਣਾ ਫਿਲੌਰ ਦੇ ਡਿਊਟੀ ਅਫਸਰ ਥਾਣੇਦਾਰ ਧਰਮਿੰਦਰ ਸਿੰਘ ਨੇ ਵਾਹਨ ਨੂੰ ਕਬਜ਼ੇ ’ਚ ਲੈ ਲਿਆ, ਜਦ ਕਿ ਮਹਿੰਦਰਾ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰ ਦੇ ਬਿਆਨਾਂ ਅਧਾਰ ’ਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਤੇ ਡਰਾਈਵਰ ਦੀ ਭਾਲ ਜਾਰੀ ਹੈ। ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ ਵਾਰਸਾਂ ਨੂੰ ਸੌਂਪੀ ਜਾਵੇਗੀ।