ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ
ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ
Publish Date: Tue, 21 Apr 2026 08:59 PM (IST)
Updated Date: Tue, 21 Apr 2026 09:01 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਅੱਡਾ ਨੂਰਪੁਰ ਨੇੜੇ ਇਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਭੋਗਪੁਰ ਵੱਲੋਂ ਜਲੰਧਰ ਦੀ ਦਿਸ਼ਾ ਵੱਲ ਜਾ ਰਿਹਾ ਸੀ, ਜਿਵੇਂ ਹੀ ਉਹ ਅੱਡਾ ਨੂਰਪੁਰ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਦੇ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਸਵਾਰ ਹਾਈਵੇ ਤੋਂ ਸਲਿੱਪ ਹੋ ਕੇ ਸਰਵਿਸ ਰੋਡ ’ਤੇ ਜਾ ਡਿੱਗਿਆ। ਹਾਦਸੇ ’ਚ ਵਿਅਕਤੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਮੌਜੂਦ ਰਾਹਗੀਰਾਂ ਵੱਲੋਂ ਜ਼ਖਮੀ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ਥਾਣਾ ਮਕਸੂਦਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਦੀ ਭਾਲ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।