ਨਸ਼ੀਲੇ ਪਦਾਰਥਾਂ ਦੇ ਮਾਮਲਿਆਂ 'ਚ ਕੈਦ
ਚੰਦੀਪ ਭੱਲਾ, ਪੰਜਾਬੀ ਜਾਗਰਣ,
Publish Date: Sat, 16 May 2026 07:56 PM (IST)
Updated Date: Sat, 16 May 2026 07:57 PM (IST)
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ 10 ਗ੍ਰਾਮ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਜੇ ਕੁਮਾਰ ਉਰਫ਼ ਅਜੇ ਵਾਸੀ ਬਿਲਗਾ ਨੂੰ 9 ਮਹੀਨੇ 23 ਦਿਨ ਦੀ ਕੈਦ ਤੇ 1 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਦੋਸ਼ੀ ਖ਼ਿਲਾਫ਼ 21 ਜੁਲਾਈ 2025 ਨੂੰ ਥਾਣਾ 5 ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਤਨਾਮ ਸਿੰਘ ਉਰਫ਼ ਬੱਬੂ ਵਾਸੀ ਬਲਦੇਵ ਨਗਰ, ਰਾਮਾਂ ਮੰਡੀ, ਜਲੰਧਰ ਨੂੰ 3 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 3 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ। ਦੋਸ਼ੀ ਖ਼ਿਲਾਫ਼ 28 ਅਪ੍ਰੈਲ 2022 ਨੂੰ ਥਾਣਾ ਰਾਮਾਂ ਮੰਡੀ ’ਚ ਮਾਮਲਾ ਦਰਜ ਕੀਤਾ ਗਿਆ ਸੀ।