ਐੱਮਆਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ
ਐੱਮਆਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ’ਚ ਰਚਿਆ ਸਫਲਤਾ ਦਾ ਇਤਿਹਾਸ
Publish Date: Fri, 17 Apr 2026 07:43 PM (IST)
Updated Date: Fri, 17 Apr 2026 07:45 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਸੀਬੀਐੱਸਈ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਐੱਮਆਰ ਇੰਟਰਨੈਸ਼ਨਲ ਸਕੂਲ, ਆਦਮਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਿਮਰਨਦੀਪ ਤੇ ਵਿਕਰਮਜੀਤ ਸਿੰਘ ਨੇ 92 ਫੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਰਮਨਜੀਤ ਕੌਰ ਨੇ 86 ਫੀਸਦੀ ਅੰਕ ਲੈ ਕੇ ਦੂਜਾ ਤੇ ਸਾਹਿਬ ਇੰਦਰ ਸਿੰਘ ਨੇ 85 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਚ ਵੀ ਉੱਤਮ ਪ੍ਰਦਰਸ਼ਨ ਕੀਤਾ। ਪੰਜਾਬੀ ’ਚ 16, ਸਮਾਜਿਕ ਵਿਗਿਆਨ ’ਚ 11, ਵਿਗਿਆਨ ’ਚ 5, ਗਣਿਤ ’ਚ 3, ਹਿੰਦੀ ’ਚ 14 ਤੇ ਅੰਗਰੇਜ਼ੀ ’ਚ 14 ਡਿਸਟਿੰਕਸ਼ਨ ਹਾਸਲ ਕੀਤੀਆਂ ਗਈਆਂ। ਸਕੂਲ ਪ੍ਰਬੰਧਨ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰੈਸੀਡੈਂਟ ਡਾ. ਅਸ਼ੀਸ਼ ਟੰਡਨ, ਪ੍ਰਿੰਸੀਪਲ ਰਾਜਿੰਦਰ ਕੁਮਾਰ ਤੇ ਸੀਈਓ ਮੋਹਿਤ ਸ਼ਿੰਦੇ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਅਸ਼ੀਸ਼ ਟੰਡਨ ਨੇ ਕਿਹਾ ਕਿ ਸਕੂਲ ਦੇ ਸਮਰਪਿਤ ਸਟਾਫ਼, ਵਿਦਿਆਰਥੀਆਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਇਹ ਉਪਲਬਧੀ ਸੰਭਵ ਹੋ ਸਕੀ ਹੈ।