280 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਮੁਲਜ਼ਮ ਕਾਬੂ
280 ਪਾਬੰਦੀਸ਼ੁਧਾ ਕੈਪਸੂਲਾਂ ਸਮੇਤ ਖੱਚਰਾ ਕਾਬੂ
Publish Date: Sat, 24 Jan 2026 09:22 PM (IST)
Updated Date: Sun, 25 Jan 2026 04:22 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਪੁਲਿਸ ਕਮਿਸ਼ਨਰ ਵੱਲੋਂ ਪਾਬੰਦੀ ਲਾਏ ਗਏ ਕੈਪਸੂਲਾਂ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਏਐੱਸਆਈ ਪਰਵੀਨ ਕੁਮਾਰ ਪੁਲਿਸ ਪਾਰਟੀ ਸਮੇਤ ਬਾਬਾ ਮਹਿੰਦੀ ਸ਼ਾਹ ਵਾਲੀ ਗਲੀ ਭਾਰਗੋ ਕੈਂਪ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕੀ ਭਾਰਗੋ ਕੈਂਪ ’ਚ ਹੀ ਇਕ ਨੌਜਵਾਨ ਪੁਲਿਸ ਕਮਿਸ਼ਨਰ ਵੱਲੋਂ ਪਾਬੰਦੀ ਲਗਾਏ ਹੋਏ ਕੈਪਸੂਲਾਂ ਦੀ ਖੇਪ ਲੈ ਕੇ ਕਿਸੇ ਗਾਹਕ ਦੀ ਉਡੀਕ ’ਚ ਖੜ੍ਹਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਪ੍ਰਵੀਨ ਕੁਮਾਰ ਨੇ ਮੁਖਬਰ ਵੱਲੋਂ ਦੱਸੀ ਥਾਂ ’ਤੇ ਛਾਪਾਮਾਰੀ ਕਰ ਕੇ ਅਜੇ ਕੁਮਾਰ ਉਰਫ ਖਚਰਾ ਵਾਸੀ ਭਾਰਗੋ ਕੈਂਪ ਨੂੰ ਕਾਬੂ ਕਰ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਦੇ ਹੱਥ ’ਚ ਫੜੇ ਬੈਗ ’ਚੋਂ 280 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ, ਜਿਨ੍ਹਾਂ ਬਾਰੇ ਉਹ ਕੋਈ ਰਿਕਾਰਡ ਪੇਸ਼ ਨਹੀਂ ਕਰ ਸਕਿਆ। ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਫੜੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।