- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਿਆਣਾ ਡੰਪ ਸਾਈਟ ’ਤੇ ਪਹੁੰਚੇ ਨਿਗਮ ਕਮਿਸ਼ਨਰ, ਕੰਪਨੀ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੰਪਨੀ ਨੂੰ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਤੇ ਜੁਆਇੰਟ ਕਮਿਸ਼ਨਰ ਡਾ. ਮਨਦੀਪ ਕੌਰ ਨੇ ਸੋਮਵਾਰ ਨੂੰ ਵਰਿਆਣਾ ਡੰਪ ਸਾਈਟ ’ਤੇ ਚੱਲ ਰਹੇ ਬਾਇਓ ਮਾਈਨਿੰਗ ਪ੍ਰੋਜੈਕਟ ਦਾ ਨਿਰੀਖਣ ਕਰਕੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਨਿਗਰਾਨ ਇੰਜੀਨੀਅਰ ਮਨਜੀਤ ਇੰਦਰ ਸਿੰਘ ਜੌਹਲ, ਜੇਈ ਗੁਰਪ੍ਰੀਤ ਸਿੰਘ ਤੇ ਬਾਇਓ ਮਾਈਨਿੰਗ ਕੰਪਨੀ ਦੇ ਅਧਿਕਾਰੀ ਮੌਜੂਦ ਸਨ। ਕਮਿਸ਼ਨਰ ਨੇ ਪ੍ਰੋਜੈਕਟ ਦੇ ਮੌਜੂਦਾ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਕੰਮ ’ਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋੜੀਂਦੀ ਮਸ਼ੀਨਰੀ, ਤਕਨੀਕੀ ਸਟਾਫ ਤੇ ਮਨੁੱਖੀ ਸ਼ਕਤੀ ’ਚ ਵਾਧਾ ਕੀਤਾ ਜਾਵੇ ਤੇ ਰੋਜ਼ਾਨਾ ਦੇ ਕੰਮ ਦੀ ਪ੍ਰਗਤੀ ’ਚ ਠੋਸ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਬਾਇਓ ਮਾਈਨਿੰਗ ਪ੍ਰੋਜੈਕਟ ਨਗਰ ਨਿਗਮ ਦੀਆਂ ਅਹਿਮ ਤਰਜੀਹਾਂ ’ਚ ਸ਼ਾਮਲ ਹੈ ਤੇ ਇਸ ਕੰਮ ’ਚ ਢਿੱਲ-ਮੱਠ, ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੰਪਨੀ ਨੂੰ ਤੈਅ ਟੀਚਿਆਂ ਅਨੁਸਾਰ ਕੰਮ ਕਰਨ ਤੇ ਪ੍ਰੋਜੈਕਟ ਨੂੰ ਤੈਅ ਸਮਾਂ-ਸੀਮਾ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਕਮਿਸ਼ਨਰ ਨੇ ਕਿਹਾ ਕਿ ਪ੍ਰੋਜੈਕਟ ਦੀ ਨਿਯਮਤ ਤੌਰ ’ਤੇ ਸਮੀਖਿਆ ਕੀਤੀ ਜਾਵੇਗੀ ਤੇ ਕੰਪਨੀ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।