- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਜਲੰਧਰ ਦੀ ਜ਼ੋਨ ਨੰਬਰ-2 ’ਚ ਕਾਰਵਾਈ, ਬਕਾਇਆ ਬਿੱਲਾਂ ਦੀ ਵਸੂਲੀ ਦੌਰਾਨ 5.10 ਲੱਖ ਤੋਂ ਵੱਧ ਰਕਮ ਜਮ੍ਹਾਂ

ਪੰਜਾਬੀ ਜਾਗਰਣ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ਵੱਲੋਂ ਬਕਾਇਆ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ-2 ’ਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਡਿਫਾਲਟਰਾਂ ਤੋਂ ਕੁੱਲ 5,10,480 ਰੁਪਏ ਦੀ ਰਕਮ ਵਸੂਲ ਕੀਤੀ ਗਈ। ਇਸ ਦੇ ਨਾਲ ਹੀ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਕੁਝ ਪ੍ਰਾਪਰਟੀ ਮਾਲਕਾਂ ਦੇ ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਵੀ ਕੀਤੀ ਗਈ। ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਐਸਟੇਟ ਅਫ਼ਸਰ-ਕਮ-ਚੀਫ਼ ਟੈਕਸ ਕੁਲੈਕਟਰ ਅਸ਼ਵਨੀ ਗਿੱਲ ਤੇ ਸੁਪਰਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਕੀਤੀ ਗਈ। ਇਸ ਤੋਂ ਇਲਾਵਾ ਜਲਦ ਤੋਂ ਜਲਦ ਬਿੱਲ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਗਈ। ਕੁਝ ਖਪਤਕਾਰਾਂ ਨੇ ਇਕ ਹਫ਼ਤੇ ਦੇ ਅੰਦਰ ਬਕਾਇਆ ਰਕਮ ਜਮ੍ਹਾਂ ਕਰਵਾਉਣ ਦਾ ਭਰੋਸਾ ਦਿੱਤਾ। ਇਹ ਮੁਹਿੰਮ ਜ਼ੋਨ ਨੰਬਰ-2 ਦੇ ਏਰੀਆ ਇੰਚਾਰਜਾਂ ਇੰਸਪੈਕਟਰ ਕਰਨ ਧੀਰ, ਮੁਕੇਸ਼, ਅਨਵਰ ਤੇ ਨਵੀਨ ਵੱਲੋਂ ਅਮਲ ’ਚ ਲਿਆਂਦੀ ਗਈ। ਨਗਰ ਨਿਗਮ ਜਲੰਧਰ ਵੱਲੋਂ ਸ਼ਹਿਰ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਸਮੇਂ ਸਿਰ ਜਮ੍ਹਾਂ ਕਰਵਾਉਣ।