- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨੂੰ ਲੈ ਕੇ ਨਿਗਮ ਯੂਨੀਅਨਾਂ ਵਲੋਂ ਅੱਜ ਤੋਂ ਹੜਤਾਲ ਕਰਨਗੀਆਂ

ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਨਗਰ ਨਿਗਮ ਦੀ ਸਫਾਈ ਮਜ਼ਦੂਰ ਫੈਡਰੇਸ਼ਨ ਸਮੇਤ 16 ਨਿਗਮ ਯੂਨੀਅਨਾਂ ਨੇ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਨੀ ਸਹੋਤਾ ਨੇ ਕਿਹਾ ਕਿ ਬੁੱਧਵਾਰ ਨੂੰ ਯੂਨੀਅਨਾਂ ਦੀ ਇਕ ਸਾਂਝੀ ਮੀਟਿੰਗ ਹੋਈ ਸੀ, ਜਿਸ ’ਚ ਬੀਤੇ ਮੰਗਲਵਾਰ ਨੂੰ ਮੰਗਾਂ ਨੂੰ ਲੈ ਕੇ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ, ਜਿਸ ’ਚ 1196 ਕਰਮਚਾਰੀਆਂ ਦੀ ਭਰਤੀ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, 16 ਮਾਲੀਆਂ ਦੀ ਪੱਕੀ ਭਰਤੀ ਕਰਨਾ, ਨਗਰ ਨਿਗਮ ਦੀ ਹੱਦ ’ਚ ਆਏ ਪਿੰਡਾਂ ’ਚ ਸਫਾਈ ਸੁਪਰਵਾਈਜ਼ਰਾਂ ਦੀ ਨਿਯੁਕਤੀ ਕਰਨਾ ਸਮੇਤ 15 ਮੰਗਾਂ ਸ਼ਾਮਲ ਹਨ, ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਮੰਗਲਵਾਰ ਨੂੰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗਾਂ ਸਬੰਧੀ ਮੀਟਿੰਗ ਕਰਨ ਲਈ ਕਿਹਾ ਗਿਆ ਸੀ ਪਰ ਕੋਈ ਮੀਟਿੰਗ ਨਾ ਹੋਣ ਤੇ ਕੱਲ੍ਹ ਵੀਰਵਾਰ ਨੂੰ ਹੜਤਾਲ ਕੀਤੀ ਜਾਵੇਗੀ। ਯੂਨੀਅਨ ਨੇ ਮੀਟਿੰਗ ’ਚ ਚਿਤਾਵਨੀ ਦਿੱਤੀ ਹੈ ਕਿ ਮੁੱਖ ਮੰਤਰੀ ਜਦੋਂ ਵੀ ਜਲੰਧਰ ਆਉਣਗੇ ਤਾਂ ਉਨ੍ਹਾਂ ਦਾ ਸਾਂਝੀਆਂ ਯੂਨੀਅਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ।