- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰਵਾਈ ਦੌਰਾਨ ਜਿਨ੍ਹਾਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਕੱਢ ਕੇ ਸਰਕਾਰੀ ਥਾਂ ’ਤੇ ਕਬਜ਼ਾ ਕੀਤਾ ਹੋਇਆ ਸੀ, ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਦੁਕਾਨ ਦਾ ਸਾਰਾ ਸਾਮਾਨ ਦੁਕਾਨ ਦੀ ਹੱਦ ਅੰਦਰ ਹੀ ਰੱਖਿਆ ਜਾਵੇ ਤੇ ਰਸਤੇ ਵਿਚ ਕਿਸੇ ਕਿਸਮ ਦਾ ਕਬਜ਼ਾ ਨਾ ਕੀਤਾ ਜਾਵੇ।

ਨਵਦੀਪ ਸਿੰਘ ਨਵੀ, ਫਿਲੌਰ : ਫਿਲੌਰ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਅਤੇ ਸੜਕਾਂ ’ਤੇ ਲੱਗੀਆਂ ਰੇਹੜੀ-ਫੜ੍ਹੀ ਵਾਲਿਆਂ ਖ਼ਿਲਾਫ਼ ਨਗਰ ਕੌਂਸਲ ਫਿਲੌਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਸੈਨੇਟਰੀ ਇੰਸਪੈਕਟਰ ਦੀਪ ਮਾਲਾ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾਂਚ ਕਰਦਿਆਂ ਨਾਜਾਇਜ਼ ਕਬਜ਼ੇ ਹਟਾਏ।
ਸੈਨੇਟਰੀ ਇੰਸਪੈਕਟਰ ਦੀਪ ਮਾਲਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਤੇ ਲੋਕਾਂ ਵੱਲੋਂ ਵਾਰ-ਵਾਰ ਮਿਲ ਰਹੀਆਂ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਮਕਸਦ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੌਰਾਨ ਕਿਸੇ ਤਰ੍ਹਾਂ ਦੀ ਤੰਗੀ-ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਕਾਰਵਾਈ ਦੌਰਾਨ ਜਿਨ੍ਹਾਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਕੱਢ ਕੇ ਸਰਕਾਰੀ ਥਾਂ ’ਤੇ ਕਬਜ਼ਾ ਕੀਤਾ ਹੋਇਆ ਸੀ, ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਦੁਕਾਨ ਦਾ ਸਾਰਾ ਸਮਾਨ ਦੁਕਾਨ ਦੀ ਹੱਦ ਅੰਦਰ ਹੀ ਰੱਖਿਆ ਜਾਵੇ ਤੇ ਰਸਤੇ ਵਿਚ ਕਿਸੇ ਕਿਸਮ ਦਾ ਕਬਜ਼ਾ ਨਾ ਕੀਤਾ ਜਾਵੇ।
ਇਸ ਤੋਂ ਇਲਾਵਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਰੇਹੜੀਆਂ ਲਗਾ ਕੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਦੀਆਂ ਰੇੜੀਆਂ ਵੀ ਨਗਰ ਕੌਂਸਲ ਦੀ ਟੀਮ ਵੱਲੋਂ ਜ਼ਬਤ ਕੀਤੀਆਂ ਗਈਆਂ।
ਸੈਨੇਟਰੀ ਇੰਸਪੈਕਟਰ ਦੀਪ ਮਾਲਾ ਨੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਗਰ ਕੌਂਸਲ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਵੀ ਕੀਤੇ ਜਾਣਗੇ। ਨਗਰ ਕੌਂਸਲ ਦੀ ਇਸ ਕਾਰਵਾਈ ਦੌਰਾਨ ਸੈਨੇਟਰੀ ਇੰਸਪੈਕਟਰ ਦੀਪ ਮਾਲਾ ਸਮੇਤ ਨਗਰ ਕੌਂਸਲ ਫਿਲੌਰ ਦੀ ਪੂਰੀ ਟੀਮ ਮੌਜੂਦ ਰਹੀ। ਨਗਰ ਕੌਂਸਲ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।