ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ : ਚੋਣ ਮੈਦਾਨ ’ਚ ਹੁਣ 342 ਉਮੀਦਵਾਰ
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ : 105 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ 342 ਉਮੀਦਵਾਰ ਚੋਣ ਮੈਦਾਨ ’ਚ
Publish Date: Tue, 19 May 2026 09:49 PM (IST)
Updated Date: Tue, 19 May 2026 09:52 PM (IST)

-ਵੋਟਾਂ 26 ਮਈ ਨੂੰ, 29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ’ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਅੱਜ 105 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ 342 ਉਮੀਦਵਾਰ ਚੋਣ ਮੈਦਾਨ ’ਚ ਰਹਿ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਦਿਵਿਆ ਪੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 447 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਤੋਂ 9, ਨਗਰ ਕੌਂਸਲ ਕਰਤਾਰਪੁਰ ਤੋਂ 5, ਨਗਰ ਕੌਂਸਲ ਨਕੋਦਰ ਤੋਂ 33, ਨਗਰ ਕੌਂਸਲ ਨੂਰਮਹਿਲ ਤੋਂ 23 ਅਤੇ ਨਗਰ ਕੌਂਸਲ ਫਿਲੌਰ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ, ਜਦਕਿ ਨਗਰ ਪੰਚਾਇਤ ਮਹਿਤਪੁਰ ਤੋਂ 16 ਅਤੇ ਨਗਰ ਪੰਚਾਇਤ ਲੋਹੀਆਂ ਖਾਸ ਤੋਂ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਆਦਮਪੁਰ ਦੇ 13, ਨਗਰ ਕੌਂਸਲ ਕਰਤਾਰਪੁਰ ਦੇ 15, ਨਗਰ ਕੌਂਸਲ ਨਕੋਦਰ ਦੇ 17, ਨਗਰ ਕੌਂਸਲ ਨੂਰਮਹਿਲ ਦੇ 13, ਨਗਰ ਕੌਂਸਲ ਫਿਲੌਰ ਦੇ 15 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 13-13 ਵਾਰਡ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।