ਬੰਗਾਲ ’ਚ ਜਿੱਤ ਦੀਆਂ ਦਿੱਤੀਆਂ ਵਧਾਈਆਂ
ਮੁਨੀਸ਼ ਧੀਰ ਨੇ ਬੰਗਾਲ ਵਿੱਚ ਜਿੱਤ ਦੀ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ
Publish Date: Tue, 05 May 2026 06:30 PM (IST)
Updated Date: Tue, 05 May 2026 06:32 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਮੁਨੀਸ਼ ਧੀਰ ਬੀਜੇਪੀ ਦੱਖਣੀ ਦੇ ਪ੍ਰਧਾਨ ਹਨ, ਵੱਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਲੋਕ ਇਸ ਨੀਤੀ ਨੂੰ ਸਵੀਕਾਰ ਰਹੇ ਹਨ। ਉਨ੍ਹਾਂ ਬੰਗਾਲ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਨਤੀਜੇ ਦੇਸ਼ ਵਿੱਚ ਇੱਕ ਨਵੀਂ ਉਮੀਦ ਅਤੇ ਵਿਸ਼ਵਾਸ ਨੂੰ ਜਨਮ ਦੇਣਗੇ। ਬੀਜੇਪੀ ਦੀ ਸਰਕਾਰ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਨੇ ਕਾਰਕੁਨਾਂ ਦੀ ਮਹਿਨਤ ਅਤੇ ਸਮਰਪਣ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਬਦੌਲਤ ਇਹ ਸੰਭਵ ਹੋ ਸਕਿਆ। ਜਿਵੇਂ ਬੰਗਾਲ ਦੇ ਲੋਕਾਂ ਨੇ ਬਦਲਾਅ ਤੇ ਵਿਕਾਸ ਲਈ ਬੀਜੇਪੀ ਨੂੰ ਸਹਿਯੋਗ ਦਿੱਤਾ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਨਵੀਂ ਸੋਚ ਅਤੇ ਪ੍ਰਗਤੀਸ਼ੀਲ ਨੀਤੀਆਂ ਨੂੰ ਅਪਣਾਉਣ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬੀਜੇਪੀ ਪੰਜਾਬ ’ਚ ਵਿਕਾਸ, ਪਾਰਦਰਸ਼ਤਾ ਅਤੇ ਸੁਸ਼ਾਸਨ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ।