
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਹਰਗੋਬਿੰਦ ਨਗਰ ਜੋ ਕਿ ਇੱਕ ਫੈਕਟਰੀ ਵਿੱਚ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। ਉਸ ਦੇ ਪੁੱਤਰ ਸੁਖਪਾਲ ਸਿੰਘ ਨੇ ਰੂਹੀ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ ਜਿਸ ਦਾ ਦਿਲਜੀਤ ਸਿੰਘ ਨੂੰ ਇਤਰਾਜ਼ ਸੀ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ: ਥਾਣਾ ਨੰਬਰ ਅੱਠ ਦੀ ਹੱਦ ਵਿੱਚ ਪੈਂਦੇ ਹਰਗੋਬਿੰਦ ਨਗਰ ਵਿੱਚ ਨੂੰਹ ਪੁੱਤ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਉਸ ਵੇਲੇ ਆਪਣੇ ਪਿਓ ਦਾ ਕਤਲ ਕਰ ਦਿੱਤਾ ਜਦ ਉਹ ਪੈਸੇ ਮੰਗਣ ਲਈ ਆਪਣੇ ਪਿਓ ਦੇ ਘਰ ਗਏ ਸਨ, ਜਿੱਥੇ ਉਹਨਾਂ ਵਿੱਚਕਾਰ ਝਗੜਾ ਹੋ ਗਿਆ ਅਤੇ ਤੇਜ਼ਧਾਰ ਹਥਿਆਰਾਂ ਦਾ ਵਾਰ ਕਰਕੇ ਉਹਨਾਂ ਨੇ ਪਿਓ ਦਾ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਹਰਗੋਬਿੰਦ ਨਗਰ ਜੋ ਕਿ ਇੱਕ ਫੈਕਟਰੀ ਵਿੱਚ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। ਉਸ ਦੇ ਪੁੱਤਰ ਸੁਖਪਾਲ ਸਿੰਘ ਨੇ ਰੂਹੀ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ ਜਿਸ ਦਾ ਦਿਲਜੀਤ ਸਿੰਘ ਨੂੰ ਇਤਰਾਜ਼ ਸੀ। ਜਿਸ ਕਾਰਨ ਉਸ ਨੇ ਆਪਣੇ ਪੁੱਤਰ ਨੂੰ ਘਰੋਂ ਕੱਢ ਦਿੱਤਾ ਸੀ ਜਿਸ ਤੋਂ ਬਾਅਦ ਸੁਖਪਾਲ ਸਿੰਘ ਆਪਣੀ ਪਤਨੀ ਨਾਲ ਹਰਗੋਬਿੰਦ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਵਿਆਹ ਤੋਂ ਬਾਅਦ ਪਹਿਲਾਂ ਸੁਖਪਾਲ ਸਿੰਘ ਦੁਬਈ ਚਲਾ ਗਿਆ ਅਤੇ ਬਾਅਦ ਵਿੱਚ ਵਾਪਸ ਆ ਗਿਆ। ਇਸ ਵੇਲੇ ਉਸ ਦਾ ਹੱਥ ਬਹੁਤ ਤੰਗ ਸੀ ਅਤੇ ਉਹ ਰੋਜ਼ਾਨਾ ਹੀ ਆਪਣੇ ਪਿਓ ਕੋਲੋਂ ਪੈਸੇ ਮੰਗਦਾ ਸੀ। ਉਸਦਾ ਪਿਓ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰਦਾ ਸੀ। ਬੀਤੀ ਰਾਤ ਸੁਖਪਾਲ ਸਿੰਘ ਉਸਦੀ ਪਤਨੀ ਰੂਹੀ ਅਤੇ ਉਹਨਾਂ ਦਾ ਇੱਕ ਦੋਸਤ ਦਿਲਜੀਤ ਸਿੰਘ ਦੇ ਘਰ ਗਏ ਅਤੇ ਪੈਸਿਆਂ ਦੀ ਮੰਗ ਕੀਤੀ। ਜਦ ਉਸ ਨੇ ਪੈਸੇ ਦੇਣ ਤੋਂ ਨਾਹ ਕੀਤੀ ਤਾਂ ਉਹਨਾਂ ਦਾ ਆਪਸ ਵਿੱਚ ਵਿਵਾਦ ਇੰਨਾ ਵੱਧ ਗਿਆ ਕਿ ਗੱਲ ਹੱਥੋਂ ਪਾਈ 'ਤੇ ਆ ਗਈ। ਇਸ ਦੌਰਾਨ ਇਹਨਾਂ ਨੇ ਇੱਕ ਤੇਜ਼ਧਾਰ ਹਥਿਆਰ ਦਾ ਵਾਰ ਦਲਜੀਤ ਸਿੰਘ ਦੇ ਸਿਰ ਉੱਪਰ ਕੀਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅੱਠ ਦੇ ਇੰਚਾਰਜ ਇੰਸਪੈਕਟਰ ਸਾਹਿਲ ਚੌਧਰੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ। ਉਹਨਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ ਧਾਰਾ 103 103(5) ਬੀਐਨਐਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।