ਨਾਮ ਰਸ ਕੀਰਤਨ ਸਮਾਗਮ ਅੱਜ
ਗੁਰੂ ਤੇਗ ਬਹਾਦਰ ਨਗਰ ਵਿਖੇ ਨਾਮ ਰਸ ਕੀਰਤਨ ਸਮਾਗਮ ਅੱਜ
Publish Date: Mon, 20 Apr 2026 07:55 PM (IST)
Updated Date: Mon, 20 Apr 2026 07:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ, ਦੁੱਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ’ਚ ਨਾਮ ਰਸ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਅਮਰਦਾਸ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜਲੰਧਰ ਸਿੱਖ ਯੂਥ ਕਾਫਲਾ ਤੇ ਜਲੰਧਰ ਦੀ ਸਮੂਹ ਸਾਧ ਸੰਗਤ ਵੱਲੋਂ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਚੌਪਈ ਸਾਹਿਬ ਦਾ ਪਾਠ ਕੀਰਤਨੀ ਰੂਪ ’ਚ ਭਾਈ ਪ੍ਰਿਤਪਾਲ ਸਿੰਘ ਤੇ ਭਾਈ ਜਗਜੀਤ ਸਿੰਘ ਬਬੀਹਾ ਵੱਲੋਂ ਕੀਤਾ ਜਾਵੇਗਾ। ਜਪੁ ਜੀ ਸਾਹਿਬ ਜੀ ਦੇ ਪਾਠ ਦਾ ਸਮਾਂ ਰਾਤ 8.45 ਵਜੇ ਹੋਵੇਗਾ। ਇਸ ਸਮਾਗਮ ’ਚ ਅਮਰਪ੍ਰੀਤ ਸਿੰਘ ‘ਗਲੋਬਲ ਸਿੱਖਸ’ ਸੰਗਤਾਂ ਦੇ ਦਰਸ਼ਨ ਕਰਨਗੇ।