- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਨਗਰ ਕੀਰਤਨ 28 ਨੂੰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵੱਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਸਦਕਾ 28 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਮਨਿੰਦਰਪਾਲ ਸਿੰਘ ਗੁੰਬਰ ਨੇ ਦੱਸਿਆ ਕਿ ਜਥੇਦਾਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਆਪਣੇ ਘੋੜ ਸਵਾਰ ਜਥਿਆਂ ਸਮੇਤ ਉਚੇਚੇ ਤੌਰ ’ਤੇ ਪੁੱਜ ਰਹੇ ਹਨ। 18 ਨਵੰਬਰ ਤੋਂ 27 ਨਵੰਬਰ ਤੱਕ ਪ੍ਰਭਾਤ ਫੇਰੀਆਂ ਸਵੇਰੇ 5:30 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਕਰਨਗੀਆਂ। ਨਗਰ ਕੀਰਤਨ 28 ਨਵੰਬਰ ਨੂੰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਤੋਂ ਸਵੇਰੇ 10:30 ਵਜੇ ਆਰੰਭ ਹੋ ਕਰਕੇ ਗੁ.ਇੰਡਸਟ੍ਰੀਅਲ ਏਰੀਆ, ਗੁ.ਸ਼ਿਵ ਨਗਰ, ਗੁ. ਕੋਟ ਬਾਬਾ ਦੀਪ ਸਿੰਘ, ਹੁਸ਼ਿਆਰਪੁਰ ਰੋਡ, ਕਿਸ਼ਨ ਪੁਰਾ ਚੌਕ, ਦੁਆਬਾ ਚੌਕ, ਗੁ ਪ੍ਰੀਤ ਨਗਰ,ਅਮਨ ਨਗਰ, ਸਿਲਵਰ ਪਲਾਜ਼ਾ ਤੋਂ ਹੁੰਦਾ ਹੋਇਆ ਗੁ. ਸੋਢਲ ਛਾਉਣੀ ਨਿਹੰਗ ਸਿੰਘਾਂ ’ਚ ਸ਼ਾਮ 6 ਵਜੇ ਸੰਪੂਰਨਤਾ ਹੋਵੇਗੀ। 29 ਨਵੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 10 ਵਜੇ ਤੋਂ 1 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਥਾ ਵਿਚਾਰਾਂ ਰਾਹੀਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਭਾਈ ਕੁਲਵਿੰਦਰ ਸਿੰਘ ਦਾ ਜਥਾ ਤੇ ਭਾਈ ਜੈ ਦੇਵ ਸਿੰਘ ਦਮਦਮਾ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰਪਾਲ ਸਿੰਘ ਗੁੰਬਰ, ਇੰਦਰਪ੍ਰੀਤ ਸਿੰਘ ਇੰਦੀ, ਹਰਬੰਸ ਸਿੰਘ ਧੂਪੜ ,ਸੁਰਿੰਦਰ ਸਿੰਘ ਬਿੱਟੂ, ਕੁਲਵੰਤ ਸਿੰਘ ਖਰਬੰਦਾ, ਗਿਆਨੀ ਕੁਲਵਿੰਦਰ ਸਿੰਘ ਜਸਵਿੰਦਰ ਸਿੰਘ ਕਾਕਾ, ਰਵਿੰਦਰ ਸਿੰਘ,ਭਵਨੀਤ ਸਿੰਘ ਖਰਬੰਦਾ ਆਦਿ ਹਾਜ਼ਰ ਸਨ।