- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵੱਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆ ਦੇ ਸਹਿਯੋਗ ਨਾਲ ਕੁਲਦੀਪ ਸਿੰਘ ਪਾਇਲਟ ਪ੍ਰਧਾਨ ਤੇ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ। ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਦੱਸਿਆ ਕਿ ਨਗਰ ਕੀਰਤਨ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ ਆਪਣੇ ਘੋੜ ਸਵਾਰ ਜਥਿਆਂ ਸਮੇਤ ਉਚੇਚੇ ਤੌਰ ’ਤੇ ਪਹੁੰਚਣਗੇ। ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਤੋਂ ਸਵੇਰੇ 10:30 ਵਜੇ ਆਰੰਭ ਹੋ ਕਰਕੇ ਗੁਰਦੁਆਰਾ ਇੰਡਸਟ੍ਰੀਅਲ ਏਰੀਆ, ਗੁਰਦੁਆਰਾ ਸ਼ਿਵ ਨਗਰ, ਗੁਰਦੁਆਰਾ ਕੋਟ ਬਾਬਾ ਦੀਪ ਸਿੰਘ, ਹੁਸ਼ਿਆਰਪੁਰ ਰੋਡ, ਕਿਸ਼ਨ ਪੁਰਾ ਚੌਕ, ਦੁਆਬਾ ਚੌਕ, ਗੁਰਦੁਆਰਾ ਪ੍ਰੀਤ ਨਗਰ, ਅਮਨ ਨਗਰ, ਸਿਲਵਰ ਪਲਾਜ਼ਾ ਤੋਂ ਹੁੰਦਾ ਹੋਇਆ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਾਮ 6 ਵਜੇ ਸੰਪੂਰਨਤਾ ਹੋਵੇਗੀ। 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਦੀਵਾਨ ਸਜਾਏ ਜਾਣਗੇ। ਇਸ ’ਚ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਥਾ ਵਿਚਾਰਾਂ ਰਾਹੀਂ ਤੇ ਬੱਚਿਆਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਭਾਈ ਕੁਲਵਿੰਦਰ ਸਿੰਘ ਦਾ ਜਥਾ ਤੇ ਭਾਈ ਜੈ ਦੇਵ ਸਿੰਘ ਦਮਦਮਾ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਜਾਵੇਗੀ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰਪਾਲ ਸਿੰਘ ਗੁੰਬਰ, ਇੰਦਰਪ੍ਰੀਤ ਸਿੰਘ ਪਾਇਲਟ, ਹਰਬੰਸ ਸਿੰਘ ਧੂਪੜ, ਸੁਰਿੰਦਰ ਸਿੰਘ ਬਿੱਟੂ, ਦਿਵਜੋਤ ਸਿੰਘ, ਗੁਰਚਰਨ ਸਿੰਘ ਚੰਨੀ ਕਥੂਰੀਆ, ਸੁਰਜੀਤ ਸਿੰਘ ਭੂਈ, ਹਰਜੀਤ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।