- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਜਲੰਧਰ ਵਿਖੇ ਨਿੱਘਾ ਸਵਾਗਤ

-ਨਗਰ ਕੀਰਤਨ ਸਜਾਉਣੇ ਨਵੇਂ ਪੀੜ੍ਹੀ ਲਈ ਚਾਨਣ ਮੁਨਾਰਾ : ਗੁਰ ਕਿਰਪਾਲ ਸਿੰਘ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਦੇਰ ਸ਼ਾਮ ਜਲੰਧਰ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ’ਚ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। 23 ਜੂਨ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਅਧਿਆਤਮਿਕ ਤੌਰ 'ਤੇ ਉਤਸ਼ਾਹਜਨਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਤੋਂ ਆਰੰਭ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸੋਢੀ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮੇਜਰ ਸਿੰਘ ਅਤੇ ਕਾਰ ਸੇਵਾ ਸੰਪ੍ਰਦਾਇ, ਸਰਹਾਲੀ ਸਾਹਿਬ ਸੰਤ ਬਾਬਾ ਸੁੱਖਾ ਸਿੰਘ ਦੀ ਦੇਖ ਰੇਖ ਹੇਠ ਗੁਰੂ ਗੋਬਿੰਦ ਸਿੰਘ ਗੱਤਕਾ ਸਪੋਰਟਸ ਕਲੱਬ ਦੇ ਭਾਈ ਅੰਮ੍ਰਿਤਪਾਲ ਸਿੰਘ ਦੇ ਤਾਲਮੇਲ ਨਾਲ ਬੀਤੀ ਰਾਤ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰ ਅਰੰਭ ਕੇ ਅਗਲੇ ਪੜਾਅ ਗੜ੍ਹਸ਼ੰਕਰ, ਬੰਗਾ ਅਤੇ ਫਗਵਾੜਾ ਤੋਂ ਹੁੰਦਾ ਹੋਇਆ ਜਲੰਧਰ ਦੇ ਬਸਤੀ ਸ਼ੇਖ ਇਲਾਕੇ ’ਚ ਦੇਰ ਸ਼ਾਮ ਪੁੱਜਾ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰ ਕਿਰਪਾਲ ਸਿੰਘ, ਇੰਦਰਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਖਜ਼ਾਨਚੀ ਜਗਜੀਤ ਸਿੰਘ, ਅਕਾਲੀ ਮਨਬੀਰ ਸਿੰਘ, ਗੁਰਦੀਪ ਸਿੰਘ ਠੁਕਰਾਲ, ਅਮਨਜੀਤ ਸਿੰਘ ਛਾਬੜਾ, ਗੁਰਦੀਪ ਸਿੰਘ ਬਾਵੇਜਾ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਲੱਕੀ, ਅਕਾਲੀ ਰਛਪਾਲ ਸਿੰਘ, ਬਿਸ਼ਨ ਸਿੰਘ, ਹਰਬੰਸ ਸਿੰਘ ਆਦਿ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਅਤੇ ਧਾਰਮਿਕ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ। ਬੇਅੰਤ ਸਿੰਘ ਸਰਹੱਦੀ ਨੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ। ਪ੍ਰੈੱਸ ਸਕੱਤਰ ਪਰਮਜੀਤ ਸਿੰਘ ਨੈਣਾ ਨੇ ਦੱਸਿਆ ਕਿ ਨਿਹੰਗ ਸਿੰਘਾਂ ਨੇ ਮਾਰਸ਼ਲ ਆਰਟਸ ਗੱਤਕੇ ਦੇ ਜੌਹਰ ਵਿਖਾਏ। ਸੰਗਤਾਂ ਲਈ ਗੁਰਦੁਆਰਾ ਸਾਹਿਬ ਵਿਖੇ ਠੰਡਾ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਫੁੱਲਾਂ ਨਾਲ ਸੱਜੀ ਪਾਲਕੀ ਵਿੱਚ ਸੁਸ਼ੋਭਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਨਤਮਸਤਕ ਹੋਏ। ਉਨ੍ਹਾਂ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਨਾਲ ਚੱਲ ਰਹੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਗੁਰ ਕਿਰਪਾਲ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਸਜਾਉਣੇ ਨਵੀਂ ਪੀੜ੍ਹੀ ਲਈ ਚਾਨਣ ਮੁਨਾਰਾ ਹੁੰਦੇ ਹਨ। ਇਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਗੁਰੂ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਮਿਲਦੀ ਹੈ।